ਗਿਆਨੀ ਹਰਪ੍ਰੀਤ ਸਿੰਘ ਹੋਏ ਟ੍ਰੋਲ; ਰਾਘਵ-ਪਰਿਣੀਤੀ ਦੀ ਮੰਗਣੀ 'ਚ ਸ਼ਮੂਲੀਅਤ 'ਤੇ ਛਿੜਿਆ ਵਿਵਾਦ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

By  Jasmeet Singh May 14th 2023 04:32 PM -- Updated: May 14th 2023 04:40 PM

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ 'ਤੇ ਟਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ।

ਵਿਰਸਾ ਸਿੰਘ ਵਲਟੋਹਾ ਨੇ ਪ੍ਰਗਟ ਕੀਤਾ ਇਤਰਾਜ਼ 
ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ 'ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਕਿਹਾ, "ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਜੇ। ਕੌਮ ਦਾ ਗੁਰੂ ਰਾਖਾ।"



ਕੁਝ ਸਵਾਲ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਨੇ ਕਿ ਇਹ ਉਹੀ ਪਾਰਟੀ ਹੈ ਜਿਸਨੇ ਸਿੱਖ ਨੌਜਵਾਨਾਂ ਤੇ NSA ਲਗਾਇਆ, ਜਿਸ ਖ਼ਿਲਾਫ਼ ਜਥੇਦਾਰ ਸਾਹਿਬ ਖੁਦ ਵੀ ਬੋਲਦੇ ਰਹੇ? ਇਹ ਉਹੀ ਪਾਰਟੀ ਹੈ ਜਿਸਦੇ ਇਕ ਹਸਤਾਖਰ ਨਾਲ ਪ੍ਰੋ ਭੁੱਲਰ ਜੇਲ੍ਹ ਵਿਚੋਂ ਬਾਹਰ ਆ ਸਕਦਾ ਪਰ ਹਸਤਾਖਰ ਕਿਉਂ ਨਹੀਂ ਕਰਦੇ? ਖੁਦ ਰਹਿਤ ਮਰਿਆਦਾ ਘੜਨ ਵਾਲੇ ਆਪ ਹੀ ਰਹਿਤ ਮਰਿਆਦਾ ਦੀਆਂ ਧੱਜੀਆਂ ਉਡਾਉਣਗੇ? ਤਾਂ ਫਿਰ ਹੁਣ ਰਾਗੀਆਂ ਤੇ ਜਥੇਦਾਰਾਂ ਨੂੰ ਤਲਬ ਕੌਣ ਕਰੇਗਾ? ਇਹ ਕੁਝ ਵੱਡੇ ਸਵਾਲ ਨੇ ਜਿਨ੍ਹਾਂ ਦਾ ਸਾਮਣਾ ਗਿਆਨੀ ਹਰਪ੍ਰੀਤ ਸਿੰਘ ਨੂੰ ਆਉਣ ਵਾਲੇ ਸਮੇਂ 'ਚ ਕਰਨੇ ਪੈਣਗੇ ਅਤੇ ਹੁਣ ਵੇਖਣਾ ਇਹ ਹੋਵੇਗਾ ਕਿ ਜਥੇਦਾਰ ਇਸਤੇ ਕੀ ਪ੍ਰਤੀਕਰਮ ਦਿੰਦੇ ਹਨ



ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ ਸਗਾਈ ਦੀ ਰਸਮ? 
ਗਿਆਨੀ ਹਰਪ੍ਰੀਤ ਸਿੰਘ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ ਸਨ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਕਈ ਮੀਡੀਆ ਚੈਨਲਸ 'ਤੇ ਇਹ ਚਰਚਾ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ 'ਚ ਸੰਪੰਨ ਹੋਈ।



ਜਥੇਦਾਰ ਅਤੇ CM ਮਾਨ ਦੀ ਟਵਿੱਟਰ ਵਾਰ ਦਾ ਕੀ?
ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ ਵਾਰ ਵੇਖਣ ਨੂੰ ਮਿਲੀ ਹੈ। ਕੁਝ ਦਿਨ ਪਹਿਲਾਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ 'ਤੇ ਸਵਾਲ ਖੜ੍ਹੇ ਹੋ ਗਏ ਹਨ।

ਪੰਜਾਬ ’ਚ Weather ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਕਦੋਂ ਮਿਲੇਗੀ ਗਰਮੀ ਤੋਂ ਰਾਹਤ !

Related Post