Giani Raghbir Singh ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

Sri Darbar Sahib Amritsar : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ -ਦੋ ਫੁੱਟ ਪਾਣੀ ਭਰ ਚੁੱਕਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ,ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ

By  Shanker Badra September 1st 2025 10:02 AM

Sri Darbar Sahib Amritsar : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ -ਦੋ ਫੁੱਟ ਪਾਣੀ ਭਰ ਚੁੱਕਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ,ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। 

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਅਫਵਾਹਾਂ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਹਨ ,ਜਦਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਇੱਕ ਬੂੰਦ ਵੀ ਪਾਣੀ ਦੀ ਨਹੀਂ ਹੈ। ਉਨ੍ਹਾਂ ਕਿਹਾ ਸੰਗਤਾਂ ਜਿਵੇਂ ਪਹਿਲਾਂ ਦਰਸ਼ਨ ਕਰਨ ਆ ਰਹੀਆਂ ਸਨ ,ਉਵੇਂ ਹੀ ਦਰਸ਼ਨ ਕਰਨ ਹੁਣ ਵੀ ਆ ਰਹੀਆਂ ਹਨ, ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। 

ਇਸ ਮੌਕੇ ਉਨਾਂ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਬਾਰੇ ਵਾਲੇ ਲੋਕਾਂ ਬਾਰੇ ਕਿਹਾ ਕਿ ਇਹ ਔਖੀ ਘੜੀ ਵਿੱਚ ਤੁਸੀਂ ਅਜਿਹੀਆਂ ਅਫਵਾਹਾਂ ਨਾ ਫੈਲਾਓ, ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ 'ਤੇ ਬਿਲਕੁਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀਆਂ ਵੀਡੀਓਜ ਫੋਟੋਜ ਅੱਗੇ ਫਾਰਵਰਡ ਕੀਤੀਆਂ ਜਾਣ। 

Related Post