Health: ਕਈ ਸਮੱਸਿਆਵਾਂ ਨੂੰ ਖਤਮ ਕਰਦਾ ਹੈ ਅਦਰਕ ਤੇ ਚੁਕੰਦਰ ਦਾ ਜੂਸ, ਖੁਰਾਕ 'ਚ ਅੱਜ ਹੀ ਕਰੋ ਸ਼ਾਮਲ

By  KRISHAN KUMAR SHARMA March 2nd 2024 06:00 AM

Drinking Ginger And Beetroot Juice Benefits: ਅਦਰਕ ਅਤੇ ਚੁਕੰਦਰ ਦਾ ਸੇਵਨ ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਨ੍ਹਾਂ ਦੋਵਾਂ 'ਚ ਭਰਪੂਰ ਮਾਤਰਾ 'ਚ ਪੌਸ਼ਟਿਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਤੁਸੀਂ ਇਨ੍ਹਾਂ ਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਅਦਰਕ ਅਤੇ ਚੁਕੰਦਰ ਦੇ ਜੂਸ ਦਾ ਸੇਵਨ ਕੀਤਾ ਹੈ?

ਅਦਰਕ ਅਤੇ ਚੁਕੰਦਰ ਦੇ ਜੂਸ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ ਦਾ ਸੇਵਨ ਭਾਰ ਘਟਾਉਣ ਦੇ ਨਾਲ ਹੋਰ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਅਦਰਕ ਅਤੇ ਚੁਕੰਦਰ ਦਾ ਜੂਸ ਪੀਣ ਦੇ ਕੀ ਫਾਇਦੇ ਹਨ।

ਅਦਰਕ 'ਚ ਪਾਏ ਜਾਣ ਵਾਲੇ ਤੱਤ: ਅਦਰਕ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ, ਕੈਲਸ਼ੀਅਮ, ਫਾਸਫੋਰਸ, ਆਇਰਨ, ਜ਼ਿੰਕ, ਕਾਪਰ, ਮੈਂਗਨੀਜ਼ ਅਤੇ ਕ੍ਰੋਮੀਅਮ ਪਾਇਆ ਜਾਂਦਾ ਹੈ।

ਚੁਕੰਦਰ 'ਚ ਪਾਏ ਜਾਣ ਵਾਲੇ ਤੱਤ: ਚੁਕੰਦਰ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਫਾਈਬਰ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਬੀ6, ਵਿਟਾਮਿਨ ਸੀ, ਆਇਰਨ ਪਾਇਆ ਜਾਂਦਾ ਹੈ।

ਅਦਰਕ ਅਤੇ ਚੁਕੰਦਰ ਦਾ ਜੂਸ ਪੀਣ ਦੇ ਫਾਇਦੇ

ਇਮਿਊਨਿਟੀ ਵਧਾਉਣ 'ਚ ਮਦਦਗਾਰ: ਜੇਕਰ ਤੁਸੀਂ ਆਪਣੇ ਸਰੀਰ 'ਚ ਇਮਿਊਨਿਟੀ ਨੂੰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਦਰਕ ਅਤੇ ਚੁਕੰਦਰ ਦੇ ਜੂਸ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦੇ ਹਨ।

ਸ਼ੂਗਰ ਲਈ ਫਾਇਦੇਮੰਦ: ਤੁਸੀਂ ਅਦਰਕ ਅਤੇ ਚੁਕੰਦਰ ਦੇ ਜੂਸ ਸੇਵਨ ਕਰਕੇ ਵੀ ਆਪਣੀ ਸ਼ੁਗਰ ਦੀ ਸਮੱਸਿਆ ਨੂੰ ਦੂਰ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਗੁਣ ਪਾਏ ਜਾਣਦੇ ਹਨ, ਜੋ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਭਾਰ ਘਟਾਉਣ 'ਚ ਮਦਦਗਾਰ: ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਦਰਕ ਅਤੇ ਚੁਕੰਦਰ ਦੇ ਜੂਸ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ 'ਚ ਮਦਦ ਕਰਦਾ ਹੈ।

ਪਾਚਨ ਨੂੰ ਸੁਧਾਰਨ 'ਚ ਫਾਇਦੇਮੰਦ: ਆਪਣੇ ਪਾਚਨ ਨੂੰ ਸੁਧਾਰਨ ਲਈ ਜ਼ਰੂਰ ਪੀਉ ਅਦਰਕ ਅਤੇ ਚੁਕੰਦਰ ਦਾ ਜੂਸ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ: ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਰੱਖਣ ਲਈ ਵੀ ਅਦਰਕ ਅਤੇ ਚੁਕੰਦਰ ਦੇ ਜੂਸ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਖੂਨ ਸ਼ੁੱਧ ਕਰਨ ਵਾਲੇ ਗੁਣ ਪਾਏ ਜਾਣਦੇ ਹਨ, ਜੋ ਚਮੜੀ ਨੂੰ ਚਮਕਦਾਰ ਬਣਾਉਣ 'ਚ ਮਦਦ ਕਰਦੇ ਹਨ।

(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post