PM Modi On Goa Nightclub Fire : PM ਮੋਦੀ ਨੇ ਅੱਗ ਦੀ ਘਟਨਾ ਤੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਲਈ ਕੀਤਾ ਮੁਆਵਜ਼ੇ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਗੋਆ ਦੇ ਅਰਪੋਰਾ ਨਾਈਟ ਕਲੱਬ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ।

By  Aarti December 7th 2025 10:03 AM

PM Modi On Goa Nightclub Fire :  ਗੋਆ ਦੇ ਉੱਤਰੀ ਜ਼ਿਲ੍ਹੇ ਦੇ ਅਰਪੋਰਾ ਵਿੱਚ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇੱਕ ਕਲੱਬ ’ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਦੱਸ ਦਈਏ ਕਿ ਇਸ ਭਿਆਨਕ ਹਾਦਸੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੰਵੇਦਨਾ ਪ੍ਰਗਟ ਕੀਤੀ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਅਰਪੋਰਾ ਵਿੱਚ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ  ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡਤੋਂ 2 ਲੱਖ ਰੁਪਏ ਮਿਲਣਗੇ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਮਿਲਣਗੇ। ਕੇਂਦਰ ਸਰਕਾਰ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। 

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਪੋਰਾ ਵਿੱਚ ਹੋਏ ਭਿਆਨਕ ਅੱਗ ਹਾਦਸੇ ਬਾਰੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਪੁੱਛਗਿੱਛ ਕੀਤੀ। ਸਾਵੰਤ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੂਰੀ ਘਟਨਾ ਅਤੇ ਘਟਨਾ ਸਥਾਨ 'ਤੇ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੋਆ ਸਰਕਾਰ ਇਸ ਮੁਸ਼ਕਲ ਸਮੇਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। 

ਇਹ ਵੀ ਪੜ੍ਹੋ : Goa Night Club Fire Update : ਗੋਆ ਦੇ ਨਾਈਟ ਕਲੱਬ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਦਰਦਨਾਕ ਮੌਤ, CM ਨੇ ਦਿੱਤੇ ਜਾਂਚ ਦੇ ਹੁਕਮ

Related Post