ਗੋਇੰਦਵਾਲ ਜੇਲ੍ਹ ਕਤਲ ਕਾਂਡ ਮਾਮਲਾ: ਪੰਜਾਬ ਸਰਕਾਰ ਨੇ 7 ਜੇਲ੍ਹ ਅਧਿਕਾਰੀਆਂ ਨੂੰ ਕੀਤਾ ਮੁਅੱਤਲ, 5 ਗ੍ਰਿਫ਼ਤਾਰੀਆਂ

ਪੰਜਾਬ ਸਰਕਾਰ ਨੇ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਜੇਲ੍ਹ ਅੰਦਰ ਹੋਏ ਕਤਲ ਕਾਂਡ ਵਿੱਚ ਆਪਣੇ ਹੀ ਪੁਲਿਸ ਅਧਿਕਾਰੀਆਂ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ 5 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

By  Jasmeet Singh March 5th 2023 07:59 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਜੇਲ੍ਹ ਅੰਦਰ ਹੋਏ ਕਤਲ ਕਾਂਡ ਵਿੱਚ ਆਪਣੇ ਹੀ ਪੁਲਿਸ ਅਧਿਕਾਰੀਆਂ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦਕਿ 5 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਜਾਣਕਾਰੀ ਆਈ.ਜੀ. ਹੈੱਡ ਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਵਧੀਕ ਸੁਪਰਡੈਂਟ, ਜਸਪਾਲ ਸਿੰਘ ਖਹਿਰਾ ਵਧੀਕ ਸੁਪਰਡੈਂਟ ਜੇਲ੍ਹ, ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਅਤੇ ਇੰਚਾਰਜ, ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।


ਉਨ੍ਹਾਂ ਇਹ ਵੀ ਦੱਸਿਆ ਕਿ ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਐਡੀਸ਼ਨਲ ਸੁਪਰਡੈਂਟ, ਏਐਸਆਈ  ਹਰਚੰਦ ਸਿੰਘ, ਏਐਸਆਈ  ਜੋਗਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਜਸਪਾਲ ਸਿੰਘ ਖਹਿਰਾ ਵਧੀਕ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇਬਲ ਜੋ ਕਿ ਵੇਲੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚਲ ਰਹੇ ਨੇ, ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਪੰਜਾਬ ਦੇ ਵੱਖ ਵੱਖ ਹਿੱਸਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਗੋਇੰਦਵਾਲ ਜੇਲ੍ਹ ਚੋਂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈਆਂ ਹਨ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਹ ਵੀਡੀਓ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਵੱਲੋਂ ਬਣਾਈ ਗਈ ਹੈ। ਜਿਸ 'ਚ ਅੰਕਿਤ ਸੇਰਸਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਗੈਂਗਸਟਰ ਜਸ਼ਨ ਮਨਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ।

ਵਾਇਰਲ ਹੋ ਰਹੀ ਪਹਿਲੀਂ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਸਚਿਨ ਭਿਵਾਨੀ ਜੇਲ੍ਹ ਦੇ ਅੰਦਰ ਮਾਰ ਕੇ ਸੁੱਟੇ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀਆਂ ਲਾਸ਼ਾਂ ਦਿਖਾ ਰਿਹਾ ਹੈ। ਪਰ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਗੈਂਗਸਟਰ ਖੁੱਲ੍ਹੇਆਮ ਦੋਵਾਂ ਦੀਆਂ ਲਾਸ਼ਾਂ ਦਿਖਾ ਕੇ ਆਪਣੀ ਪਿੱਠ ਥਪਥਪਾਉਂਦੇ ਹਨ। ਪੂਰੀ ਖ਼ਬਰ ਪੜ੍ਹਨ  ਲਈ ਇਥੇ ਕਲਿੱਕ ਕਰੋ... 

Related Post