Gold Rate Today: ਖੁਸ਼ਖਬਰੀ! ਸੋਨਾ ਹੋਇਆ ਸਸਤਾ, ਜਾਣੋ ਸੋਨਾ-ਚਾਂਦੀ ਦੇ ਭਾਅ...

Gold Silver Rate Today: ਬੁੱਧਵਾਰ ਨੂੰ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ।

By  Amritpal Singh September 20th 2023 02:05 PM

Gold Silver Rate Today: ਬੁੱਧਵਾਰ ਨੂੰ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ। ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਭ ਤੋਂ ਪਹਿਲਾਂ ਸੋਨੇ ਦੀ ਗੱਲ ਕਰੀਏ ਤਾਂ ਵਾਇਦਾ ਬਾਜ਼ਾਰ 'ਚ ਸੋਨਾ 59,222 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਬਾਅਦ ਇਸ ਦੀ ਕੀਮਤ 'ਚ ਕੁਝ ਸੁਧਾਰ ਹੋਇਆ ਹੈ ਅਤੇ ਮੌਜੂਦਾ ਸਮੇਂ 'ਚ ਇਹ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ 0.07 ਫੀਸਦੀ ਯਾਨੀ 44 ਰੁਪਏ ਦੀ ਕਮੀ ਨਾਲ 59,238 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਜਦਕਿ 18 ਸਤੰਬਰ ਨੂੰ ਸੋਨਾ 59,282 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਸੋਨੇ ਤੋਂ ਇਲਾਵਾ ਅੱਜ ਚਾਂਦੀ ਵੀ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੀ ਹੈ। ਵਾਇਦਾ ਬਾਜ਼ਾਰ 'ਚ ਚਾਂਦੀ ਸ਼ੁਰੂਆਤ 'ਚ 72,284 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਖੁੱਲ੍ਹੀ। ਇਸ ਤੋਂ ਬਾਅਦ ਇਸ 'ਚ ਕੁਝ ਵਾਧਾ ਦਰਜ ਕੀਤਾ ਗਿਆ ਹੈ ਅਤੇ ਫਿਲਹਾਲ ਦੁਪਹਿਰ 12.30 ਵਜੇ ਇਹ 0.09 ਫੀਸਦੀ ਜਾਂ 64 ਰੁਪਏ ਪ੍ਰਤੀ ਕਿਲੋਗ੍ਰਾਮ ਘੱਟ ਕੇ 72,505 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਪਿਛਲੇ ਕਾਰੋਬਾਰੀ ਦਿਨ ਚਾਂਦੀ 72,569 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਬਾਜ਼ਾਰ 'ਚ ਕੀ ਹੈ ਸਥਿਤੀ?

ਜੇਕਰ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਇਸ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਭ ਤੋਂ ਪਹਿਲਾਂ ਸੋਨੇ ਦੀ ਗੱਲ ਕਰੀਏ ਤਾਂ ਅੱਜ ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ 0.1 ਫੀਸਦੀ ਦੀ ਗਿਰਾਵਟ ਨਾਲ 1,929.86 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ ਦੀ ਗੱਲ ਕਰੀਏ ਤਾਂ ਬੁੱਧਵਾਰ ਨੂੰ ਇਸ 'ਚ ਵੀ 0.7 ਫੀਸਦੀ ਦੀ ਗਿਰਾਵਟ ਆਈ ਅਤੇ ਇਹ 23.08 ਡਾਲਰ ਪ੍ਰਤੀ ਔਂਸ 'ਤੇ ਰਿਹਾ।

Related Post