Bathinda News: ਗੋਲਡੀ ਬਰਾੜ ਦੇ ਤਿੰਨ ਗੁਰਗਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਇੱਥੇ ਜਾਣੋ ਪੂਰਾ ਮਾਮਲਾ

ਐਸਐਸਪੀ ਬਠਿੰਡਾ ਗੁਰਮੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬਠਿੰਡਾ ਦੇ ਇੱਕ ਨਾਮੀ ਕਾਰੋਬਾਰੀ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਕੋਲ ਵਿਦੇਸ਼ੀ ਨੰਬਰ ਤੋਂ ਵਟਸਐਪਕਾਲ ਆਈ ਹੈ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।

By  Aarti October 14th 2023 05:38 PM -- Updated: October 14th 2023 09:41 PM

ਮੁਨੀਸ਼ ਗਰਗ (ਬਠਿੰਡਾ): ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਗੋਲਡੀ ਬਰਾੜ ਦੇ ਗੁਰਗਿਆਂ ਵੱਲੋਂ ਇਕ ਕਰੋੜ ਦੀ ਫਰੌਤੀ ਦੀ ਮੰਗ ਕੀਤੀ ਜਿਸ ਦੀ ਸੂਚਨਾ ਕਾਰੋਬਾਰੀ ਵੱਲੋਂ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਸਕਾਰਪੀਓ ਗੱਡੀ ਅਤੇ ਅਸਲੇ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। 

ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਗੁਰਮੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬਠਿੰਡਾ ਦੇ ਇੱਕ ਨਾਮੀ ਕਾਰੋਬਾਰੀ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਕੋਲ ਵਿਦੇਸ਼ੀ ਨੰਬਰ ਤੋਂ ਵਟਸਐਪਕਾਲ ਆਈ ਹੈ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ।

ਪੁਲਿਸ ਵੱਲੋਂ ਕਾਰੋਬਾਰੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਉਪਰੰਤ ਸੀਆਈਏ ਸਟਾਫ ਅਤੇ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਉਂਦੇ ਹੋਏ ਥਾਣਾ ਕੈਂਟ ਨੇੜੇ ਰਿੰਗ ਰੋਡ ਤੋਂ ਸਿਕੋਰਪੀਓ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਦੱਸ ਦਈਏ ਕਿ ਇਨ੍ਹਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ 32 ਬੋਰ ਪਿਸਟਲ ਅਤੇ ਕਾਰਤੂਸ ਬਰਾਮਦ ਹੋਏ ਹਨ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਤਿੰਨੇ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਸ ਤੋਂ ਪਹਿਲਾਂ ਇਹਨਾਂ ਵੱਲੋਂ ਫਰੀਦਕੋਟ ਦੇ ਸ਼ਰਾਬ ਕਾਰੋਬਾਰੀ ਤੋਂ ਵੀ ਫਰੌਤੀ ਮੰਗੀ ਗਈ ਸੀ ਅਤੇ ਫਰੋਤੀ ਨਾ ਦੇਣ ਦੀ ਸੂਰਤ ਵਿੱਚ ਉਸਦੇ ਸ਼ਰਾਬ ਦੇ ਠੇਕਿਆਂ ਤੇ ਬੋਤਲ ਬੰਬ ਨਾਲ ਹਮਲਾ ਕੀਤਾ ਗਿਆ। 

ਐਸਐਸਪੀ ਬਠਿੰਡਾ ਨੇ ਦੱਸਿਆ ਕਿ ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਸਬੰਧੀ ਗ੍ਰਿਫਤਾਰ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਇਹਨਾਂ ਵੱਲੋਂ ਹੁਣ ਤੱਕ ਕਿੰਨੇ ਕੁ ਲੋਕਾਂ ਤੋਂ ਫਰੌਤੀ ਦੀ ਮੰਗ ਕੀਤੀ ਗਈ ਹੈ। ਗ੍ਰਿਫਤਾਰ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਇਹ ਤਿੰਨੇ ਨੌਜਵਾਨ ਵਿੱਕੀ ਵਾਸੀ ਕੋਟਕਪੂਰਾ ਜੋ ਇਸ ਸਮੇਂ ਮਲੇਸ਼ੀਆ ਵਿੱਚ ਰਹਿ ਰਿਹਾ ਹੈ ਅਤੇ ਉਹ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ ਅਤੇ ਗੋਲਡੀ ਬਰਾੜ ਲਈ ਫਰੌਤੀਆਂ ਇਕੱਠੀਆਂ ਕਰਨ ਦਾ ਕੰਮ ਕਰਦੇ ਸਨ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਫੜੇ, ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼

Related Post