Amritsar ਦੇ ਬਟਾਲਾ ਰੋਡ ‘ਤੇ ਦੇਰ ਰਾਤ ਗੋਲਾਬਾਰੀ, ਸੁਨਿਆਰੇ ਦੀ ਦੁਕਾਨ ‘ਚ ਲੁੱਟ ਨਕਾਮ , ਸੀਸੀਟੀਵੀ ‘ਚ ਕੈਦ ਵਾਰਦਾਤ

Amritsar News : ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਹੋ ਗਏ ਹਨ। ਦੇਰ ਰਾਤ ਇੱਕ ਸੁਨਿਆਰੇ ਦੀ ਦੁਕਾਨ ‘ਚ ਗੋਲਾਬਾਰੀ ਦੀ ਵਾਰਦਾਤ ਸਾਹਮਣੇ ਆਈ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰਾ ਵਾਕਿਆ ਕੈਦ ਹੋਇਆ ਦਿੱਖ ਰਿਹਾ ਹੈ।

By  Shanker Badra December 30th 2025 02:53 PM

Amritsar News : ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਹੋ ਗਏ ਹਨ। ਦੇਰ ਰਾਤ ਇੱਕ ਸੁਨਿਆਰੇ ਦੀ ਦੁਕਾਨ ‘ਚ ਗੋਲਾਬਾਰੀ ਦੀ ਵਾਰਦਾਤ ਸਾਹਮਣੇ ਆਈ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰਾ ਵਾਕਿਆ ਕੈਦ ਹੋਇਆ ਦਿੱਖ ਰਿਹਾ ਹੈ। 

ਸੀਸੀਟੀਵੀ ਵੀਡੀਓ ਅਨੁਸਾਰ ਦੋ ਨੌਜਵਾਨ ਦੁਕਾਨ ਦੇ ਅੰਦਰ ਦਾਖਲ ਹੋਏ ਅਤੇ ਚਾਂਦੀ ਦੀ ਚੈਨ ਵੇਚਣ ਦੀ ਗੱਲ ਕਰਨ ਲੱਗੇ। ਦੁਕਾਨਦਾਰ ਵੱਲੋਂ ਪੁਰਾਣਾ ਚਾਂਦੀ ਦਾ ਸਮਾਨ ਨਾ ਖਰੀਦਣ ਦੀ ਗੱਲ ਕਹਿਣ ‘ਤੇ ਅਚਾਨਕ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਦੁਕਾਨ ਦੇ ਬਾਹਰ ਲੋਕ ਇਕੱਠੇ ਹੋਣ ਲੱਗੇ ਤਾਂ ਦੂਜਾ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੁਕਾਨਦਾਰ ਨੇ ਹਿੰਮਤ ਅਤੇ ਦਲੇਰੀ ਦਿਖਾਉਂਦਿਆਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। 

ਖੁਸ਼ਕਿਸਮਤੀ ਨਾਲ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਦੁਕਾਨਦਾਰ ਵਿੱਕੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਸਮੇਂ ਉਸਦੇ ਨਾਲ ਉਸਦਾ ਨਾਬਾਲਿਗ ਭਤੀਜਾ ਵੀ ਦੁਕਾਨ ‘ਤੇ ਮੌਜੂਦ ਸੀ। ਉਸਨੇ ਕਿਹਾ ਕਿ ਦੋਵੇਂ ਨੌਜਵਾਨਾਂ ਨੇ ਮਾਸਕ ਪਾਏ ਹੋਏ ਸਨ ਅਤੇ ਅਚਾਨਕ ਫਾਇਰਿੰਗ ਕਰ ਦਿੱਤੀ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਵਿੱਕੀ ਸ਼ਰਮਾ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। 

ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਕਰੀਬ 8:15 ਵਜੇ ਕੇਕੇ ਜੂਲਰਜ਼, ਬਾਂਕੇ ਬਿਹਾਰੀ ਗਲੀ ਵਿੱਚ ਵਾਪਰੀ। ਦੋ ਨੌਜਵਾਨਾਂ ਵਿੱਚੋਂ ਇੱਕ ਫਰਾਰ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Post