Tillu Tajpuriya and Goldy Brar: ਕੈਨੇਡਾ ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੇ ਲਈ ਗੈਂਗਸਟਰ ਟਿੱਲੂ ਦੇ ਕਤਲ ਦੀ ਜ਼ਿਮੇਵਾਰੀ, ਕਿਹਾ...
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਗੈਂਗ ਵਾਰ ਵਿੱਚ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਮੌਤ ਹੋ ਗਈ। ਟਿੱਲੂ ਦੇ ਕਤਲ ਨੇ ਦਿੱਲੀ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਗੈਂਗਸਟਰ ਗੋਲਡੀ ਬਰਾੜ ਨੇ ਟਿੱਲੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
Tillu Tajpuriya and Goldy Brar: ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਗੈਂਗ ਵਾਰ ਵਿੱਚ ਗੈਂਗਸਟਰ ਟਿੱਲੂ ਤਾਜਪੁਰੀਆ ਦੀ ਮੌਤ ਹੋ ਗਈ। ਟਿੱਲੂ ਦੇ ਕਤਲ ਨੇ ਦਿੱਲੀ ਪੁਲਿਸ ਵਿੱਚ ਹੜਕੰਪ ਮਚਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ 'ਚ ਗੈਂਗਸਟਰ ਟਿੱਲੂ 'ਤੇ ਜਾਨਲੇਵਾ ਹਮਲਾ ਹੋਇਆ ਸੀ। ਤਿਹਾੜ ਜੇਲ੍ਹ ਪ੍ਰਸ਼ਾਸਨ ਗੈਂਗਸਟਰ ਟਿੱਲੂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਲੈ ਗਿਆ। ਇੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉੱਥੇ ਹੀ ਦੂਜੇ ਪਾਸੇ ਗੈਂਗਸਟਰ ਗੋਲਡੀ ਬਰਾੜ ਨੇ ਟਿੱਲੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਗੋਲਡੀ ਬਰਾੜ ਦਾ ਕਬੂਲਨਾਮਾ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੈਂਗਸਟਰ ਗੋਲਡੀ ਨੇ ਫੇਸਬੁੱਕ 'ਤੇ ਪੋਸਟ ਕਰਕੇ ਕਬੂਲ ਕੀਤਾ ਹੈ ਕਿ ਉਸ ਨੇ ਹੀ ਟਿੱਲੂ ਦਾ ਕਤਲ ਕਰਵਾਇਆ ਹੈ। ਗੈਂਗਸਟਰ ਗੋਲਡੀ ਨੇ ਲਿਖਿਆ ਕਿ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਟਿੱਲੂ ਤਾਜਪੁਰੀਆ ਦਾ ਕਤਲ ਕਰ ਦਿੱਤਾ ਗਿਆ। ਸਾਡੇ ਭਰਾ ਯੋਗੇਸ਼ ਟੁੰਡਾ ਅਤੇ ਦੀਪਕ ਤੇਟਰ ਨੇ ਅਜਿਹਾ ਕੀਤਾ ਹੈ। ਗੋਗੀ ਮਾਨ ਭਾਈ ਦੇ ਨੁਕਸਾਨ ਦੀ ਜਿੰਮੇਵਾਰੀ ਟਿੱਲੂ ਨੇ ਲਈ ਸੀ ਅਤੇ ਉਹ ਸ਼ੁਰੂ ਤੋਂ ਹੀ ਸਾਡੇ ਭਰਾਵਾਂ ਦਾ ਦੁਸ਼ਮਣ ਸੀ।
ਮੋਸਟ ਵਾਟੇਂਡ ਸੂਚੀ ’ਚ ਸ਼ਾਮਲ ਹੋਇਆ ਗੋਲਡੀ ਬਰਾੜ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ "ਬੀ ਆਨ ਦਿ ਲੁੱਕ ਆਉਟ" ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ।