Ludhiana : ਕੱਪੜਾ ਫੈਕਟਰੀ ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜਕ ਕੇ ਰਾਖ, ਬਚਾਅ ਕਾਰਜ ਜਾਰੀ
Ludhiana Factory Fire : ਲੁਧਿਆਣਾ ਦੇ ਫੋਕਲ ਪੁਆਇੰਟ ਸ਼ੇਰਪੁਰ ਇਲਾਕੇ ਦੇ ਵਿੱਚ ਮੰਗਲਵਾਰ ਇੱਕ ਫੈਕਟਰੀ ਕੱਪੜਾ ਫੈਕਟਰੀ 'ਚ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਨਾਲ ਫੈਕਟਰੀ ਦੇ ਵਿੱਚ ਪਿਆ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸਵਾਹ ਹੋ ਗਿਆ।
Ludhiana Factory Fire : ਲੁਧਿਆਣਾ ਦੇ ਫੋਕਲ ਪੁਆਇੰਟ ਸ਼ੇਰਪੁਰ ਇਲਾਕੇ ਦੇ ਵਿੱਚ ਮੰਗਲਵਾਰ ਇੱਕ ਫੈਕਟਰੀ ਕੱਪੜਾ ਫੈਕਟਰੀ 'ਚ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਨਾਲ ਫੈਕਟਰੀ ਦੇ ਵਿੱਚ ਪਿਆ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸਵਾਹ ਹੋ ਗਿਆ। ਮੌਕੇ 'ਤੇ ਸੱਤ ਦੇ ਕਰੀਬ ਅੱਗ ਬਝਾਊ ਫਾਇਰ ਬ੍ਰਗੇਡ ਗੱਡੀਆਂ ਨੇ ਅੱਗ ਤੇ ਬੜੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ 'ਤੇ ਪਹੁੰਚੀਆਂ। ਫਿਲਹਾਲ, ਫੈਕਟਰੀ ਦੇ ਅੰਦਰ ਮੌਜੂਦ ਸਾਰੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਦਾ ਕੰਮ ਕਰ ਰਹੀ ਹੈ। ਰਿਪੋਰਟਾਂ ਅਨੁਸਾਰ, ਕੁਝ ਸਮਾਂ ਪਹਿਲਾਂ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਸ਼ੁਰੂ ਵਿੱਚ, ਫੈਕਟਰੀ ਦੇ ਕਰਮਚਾਰੀਆਂ ਨੇ ਖੁਦ ਇਸਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਅੱਗ ਫੈਲਣ ਲੱਗੀ ਤਾਂ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਪੁਲਿਸ ਟੀਮਾਂ ਵੀ ਮੌਕੇ 'ਤੇ ਮੌਜੂਦ ਹਨ।
ਮਾਲਕ ਵਿਕਾਸ ਨੇ ਦੱਸਿਆ ਕਿ ਬਾਹਰ ਇੱਕ ਟ੍ਰਾਂਸਫਾਰਮਰ 'ਤੇ ਪਟਾਕੇ ਫਟ ਗਏ, ਜਿਸ ਕਾਰਨ ਅੰਦਰ ਸ਼ਾਰਟ ਸਰਕਟ ਹੋਇਆ। ਇਸ ਕਾਰਨ ਅੰਦਰ ਕੱਪੜਾ, ਗੱਤੇ ਅਤੇ ਮਸ਼ੀਨਰੀ ਸੜ ਗਈ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚ ਕੱਪੜੇ ਦੇ ਰੋਲ ਪਏ ਸਨ।
ਫਾਇਰ ਅਫਸਰ ਆਤਿਸ਼ ਰਾਏ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਟੀਮ ਲਗਭਗ ਡੇਢ ਘੰਟੇ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੱਪੜਾ ਸੜਨ ਕਾਰਨ ਕਾਫ਼ੀ ਧੂੰਆਂ ਨਿਕਲਿਆ ਹੈ। ਹੁਣ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।