Sri Guru Arjan Dev ji Shaheedi Diwas : ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ 1000 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਮਨਜੂਰੀ

Sri Guru Arjan Dev ji Shaheedi Diwas : ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਦੇ ਮੌਕੇ ’ਤੇ ਸਿੱਖ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ।

By  KRISHAN KUMAR SHARMA June 1st 2026 02:57 PM

Sri Guru Arjun Dev Ji Shaheedi Diwas : ਲੰਬੇ ਅਰਸੇ ਤੋਂ ਬਾਅਦ ਸ੍ਰੀ ਗੁਰੂ ਅਰਜੁਨ ਦੇਵ ਜੀ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ। ਸ਼ਹੀਦੀ ਗੁਰਪੁਰਬ 'ਤੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜੂਰੀ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਦੇ ਮੌਕੇ ’ਤੇ ਸਿੱਖ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ 10 ਤੋਂ 18 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 1,000 ਸ਼ਰਧਾਲੂਆਂ ਨੂੰ ਆਗਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ 600 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), 200 ਦਿੱਲੀ ਤੋਂ ਅਤੇ 200 ਹਰਿਆਣਾ ਤੇ ਹੋਰ ਸਿੱਖ ਜਥੇਬੰਦੀਆਂ ਤੋਂ ਸ਼ਾਮਲ ਹੋਣਗੇ।

ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ 21 ਤੋਂ 30 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 500 ਸ਼ਰਧਾਲੂਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 300 ਐੱਸਜੀਪੀਸੀ, 100 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਅਤੇ 100 ਹਰਿਆਣਾ ਤੇ ਹੋਰ ਜਥੇਬੰਦੀਆਂ ਨਾਲ ਸੰਬੰਧਤ ਹੋਣਗੇ।

ਡੀਐੱਸਜੀਐੱਮਸੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਤਰੀਕਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪਰਮਜੀਤ ਸਿੰਘ ਚੰਦੋਕ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਹੋਈਆਂ ਵਿਚਾਰ-ਵਟਾਂਦਰਿਆਂ ਤੋਂ ਬਾਅਦ ਤੈਅ ਕੀਤੀਆਂ ਗਈਆਂ ਹਨ।

ਕਾਹਲੋਂ ਨੇ ਜੂਨ 1984 ਨੂੰ ਸਿੱਖ ਇਤਿਹਾਸ ਦਾ “ਕਾਲਾ ਅਧਿਆਇ” ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ ’ਤੇ ਕੀਤਾ ਗਿਆ ਹਮਲਾ, ਜਿਸ ਦੌਰਾਨ ਬੇਗੁਨਾਹ ਸ਼ਰਧਾਲੂ ਵੀ ਇਸ ਕਾਰਵਾਈ ਦੀ ਚਪੇਟ ਵਿੱਚ ਆਏ, ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਮੱਥੇ ’ਤੇ ਇੱਕ ਅਮਿੱਟ ਦਾਗ਼ ਵਜੋਂ ਦਰਜ ਹੈ।

Related Post