ਪੰਜਾਬ ’ਚ ਸਰਕਾਰੀ ਬੱਸਾਂ ਦਾ 5 ਦਿਨਾਂ ਤੋਂ ਚੱਕਾ ਜਾਮ, ਅੱਜ ਤਰਨਤਾਰਨ ’ਚ ਹੜਤਾਲੀ ਮੁਲਾਜ਼ਮਾਂ ਦਾ ਰੋਸ ਮੁਜ਼ਾਹਰਾ
ਦੱਸ ਦਈਏ ਕਿ ਮੁਲਾਜ਼ਮਾਂ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਠੇਕਾ ਮੁਲਾਜ਼ਮ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ।
Aarti
December 2nd 2025 09:01 AM --
Updated:
December 2nd 2025 10:53 AM
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਠੇਕਾ ਮੁਲਾਜ਼ਮਾਂ ਵੱਲੋਂ 5 ਦਿਨਾਂ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਅੱਜ ਤਰਨਤਾਰਨ ’ਚ ਹੜਤਾਲੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਮੁਲਾਜ਼ਮਾਂ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਠੇਕਾ ਮੁਲਾਜ਼ਮ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਜੇਲ੍ਹਾਂ ’ਚ ਡੱਕੇ ਮੁਲਾਜ਼ਮ ਰਿਹਾਅ ਹੋਣੇ ਜਰੂਰੀ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਇਹ ਵੀ ਹੈ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ ਉਨ੍ਹਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ।