Public Holiday News : ਪੰਜਾਬ ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ,ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

Public Holiday News : ਮਈ ਮਹੀਨੇ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ। ਪੰਜਾਬ ਸਰਕਾਰ ਨੇ ਦਿਨ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ

By  Shanker Badra April 30th 2025 01:37 PM

Public Holiday News : ਮਈ ਮਹੀਨੇ ਦੀ ਸ਼ੁਰੂਆਤ ਛੁੱਟੀ ਨਾਲ ਹੋਵੇਗੀ। ਪੰਜਾਬ ਸਰਕਾਰ ਨੇ ਦਿਨ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫਤਰ ਬੰਦ ਰਹਿਣਗੇ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੰਗਲਵਾਰ 29 ਅਪ੍ਰੈਲ, 2025 ਨੂੰ ਭਗਵਾਨ ਪਰਸ਼ੂ ਰਾਮ ਜਯੰਤੀ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ। ਉਸ ਦਿਨ ਸਾਰੇ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਸੀ। ਧਿਆਨ ਦੇਣ ਯੋਗ ਹੈ ਕਿ ਅਪ੍ਰੈਲ ਦੇ ਮਹੀਨੇ ਵਿਚ ਬਹੁਤ ਸਾਰੀਆਂ ਗਜ਼ਟਿਡ ਛੁੱਟੀਆਂ ਹੁੰਦੀਆਂ ਸਨ। 

 ਦੱਸ ਦਈਏ ਕਿ ਅਪ੍ਰੈਲ ਮਹੀਨੇ 'ਚ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ ਮਹੀਨੇ ਵਿਚ ਸਿਰਫ 2 ਹੀ ਗਜ਼ਟਿਡ ਆਈਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।


Related Post