ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮਾਂ ਵੱਲੋਂ ਅਣਮਿਥੇ ਸਮੇਂ ਲਈ ਤਕਨੀਕੀ ਸਿੱਖਿਆ ਵਿਭਾਗ ਦੇ ਦਫ਼ਤਰ ਵਿਖੇ ਪੱਕਾ ਧਰਨਾ ਸ਼ੁਰੂ
Government ITIs Contract Employee Union : ਆਗੂਆਂ ਨੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ।
Government ITIs Contract Employee Union : ਸੂਬਾ ਕਮੇਟੀ ਮੈਂਬਰਾਂ ਦੀ ਤਰਨਤਾਰਨ ਮੌਰਚੇ ਵਿੱਚ ਹੋਈ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਨੂੰ ਪੂਰਾ ਨਹੀਂ ਕੀਤਾ ਗਿਆ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿਖੇ ਪੱਕਾ ਧਰਨਾ ਲਗਾਉਣਗੇ। ਇਸੇ ਦੇ ਚਲਦਿਆਂ ਹੁਣ ਜੱਥੇਬੰਦੀ ਨੇ ਅੱਜ ਸੰਸਥਾਵਾਂ ਦਾ ਕੰਮ (ਟ੍ਰੇਨਿੰਗ ਦਾ ਕੰਮ, ਸਾਰੇ ਪੋਰਟਲਾਂ ਦਾ ਕੰਮ, ਵੈਰੀਫਿਕੇਸਨਾਂ ਦਾ ਕੰਮ, ਦਫਤਰੀ ਕੰਮ, ਈ ਐਮ ਸੀ ਐਪ ਦਾ ਕੰਮ ) ਬਿਲਕੁੱਲ ਠੱਪ ਕਰਕੇ ਮਿਤੀ 22-12-25 ਤੋਂ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ।
ਜੱਥੇਬੰਦੀ ਦੇ ਆਗੂ ਨਵਨੀਤ ਸਿੰਘ, ਕੁਲਵੰਤ ਸਿੰਘ, ਸੁਖਵੀਰ ਸਿੰਘ, ਹਰਪ੍ਰੀਤ ਸਿੰਘ, ਸੋਨੂੰ ਸਮਰਾਲਾ, ਗੁਰਵਿੰਦਰ ਸਿੰਘ, ਕੁਲਵਿੰਦਰ ਕੌਰ, ਸੁਖਜੀਤ ਕੌਰ ਅਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇਸਤੋਂ ਪਹਿਲਾਂ ਜਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਲਗਾਇਆ ਸੀ, ਜਿਸ ਵਿੱਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਅਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ 20-12-25 ਤੱਕ ਪੂਰੀਆਂ ਕਰਨ ਬਾਰੇ ਕਿਹਾ ਸੀ ਅਤੇ ਮੰਤਰੀ ਵਰਿੰਦਰ ਕੁਮਾਰ ਗੋਇਲ ਨੇ ਆਪ ਧਰਨੇ ਵਿੱਚ ਹਾਜ਼ਰ ਹੋ ਕਿ ਕਿਹਾ ਸੀ ਕਿ ਮੈਂ ਬਹੁਤ ਜਲਦੀ ਸੀ ਐਮ ਸਾਹਿਬ ਨਾਲ ਮਿਲਕੇ ਤੁਹਾਡੇ ਮਸਲੇ ਹੱਲ ਕਰਵਾਵਾਂਗਾ। ਪ੍ਰੰਤੂ ਇਸ ਲਾਰੇਬਾਜ ਸਰਕਾਰ ਦੇ ਪਿਛਲੇ 3.5 ਸਾਲਾਂ ਤੋਂ ਲਾਰੇ ਹੀ ਮਿਲ ਰਹੇ ਹਨ।
ਆਗੂਆਂ ਨੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ।
ਅਸੀਂ ਇਸ ਸਰਕਾਰ ਵਿੱਚ ਪਿਛਲੇ 3.5 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਵਿੱਤ ਮੰਤਰੀ ਹਰਪਾਲ ਚੀਮਾਂ, ਕੈਬਨਿਟ ਮੰਤਰੀ ਅਮਨ ਅਰੋੜਾ ਜੀ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਹਨਾਂ ਵਿੱਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਧਿਆਨ ਨਹੀਂ ਦਿੱਤਾ ਗਿਆ ਹਰ ਵਾਰ ਲਾਰੇ ਹੀ ਮਿਲੇ ਹਨ। ਇਸਤੋਂ ਇਲਾਵਾ ਉਹ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਚੱਕਰ ਲਗਾ ਚੁੱਕੇ ਹਾਂ ਪ੍ਰੰਤੂ ਉਹਨਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਹੁਣ ਜੱਥੇਬੰਦੀ ਨੇ ਮਜਬੂਰ ਹੋ ਕੇ ਮੰਗਾਂ ਪੂਰੀਆਂ ਹੋਣ ਤੱਕ ਪੰਜਾਬ ਸਰਕਾਰ ਵਿਰੁੱਧ ਪੱਕਾ ਮੋਰਚਾ ਖੋਲ ਦਿੱਤਾ ਹੈ।
ਉਹਨਾਂ ਕਿਹਾ ਜੇਕਰ ਸਰਕਾਰ ਉਹਨਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਪੱਕਾ ਮੋਰਚਾ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਧੂਰੀ ਵਿਖੇ ਤਬਦੀਲ ਕੀਤਾ ਜਾ ਸਕਦਾ ਹੈ।ਇਸ ਧਰਨੇ ਵਿੱਚ ਜੇਕਰ ਕੋਈ ਜਾਨੀ ਜਾ ਮਾਲੀ ਨੁਕਸਾਨ ਹੁੰਦਾ ਹੈ ਤਾ ਇਸਦੀ ਸਿੱਧੀ ਜਿਮੇਂਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲ੍ਹੀ ਜਾਣਾ ਪਿਆ ਤਾਂ ਜਰੂਰ ਜਾਇਆ ਜਾਵੇਗਾ ਅਤੇ ਦਿੱਲੀ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ।
ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
- ਪੰਜਾਬ ਸਰਕਾਰ ਸਰਕਾਰੀ ਆਈ ਟੀ ਆਈਜ ਵਿੱਚ ਇਸ ਸਮੇਂ ਠੇਕੇ ਉੱਪਰ ਕੰਮ ਕਰ ਰਹੇ ਸਾਰੇ 700 ਕਰਾਫਟ ਇੰਸਟਰਕਟਰਜ ਨੂੰ ਬੇਸਿਕ ਤਨਖ਼ਾਹ 35400 ਉੱਪਰ ਵਿਭਾਗ ਅਧੀਨ ਖਾਲੀ ਪਈਆਂ ਅਸਾਮੀਆਂ ਵਿਰੁੱਧ ਮਰਜ਼ ਕਰਕੇ ਪੱਕਾ ਕੀਤਾ ਜਾਵੇ।
- 700 ਕਰਾਫਟ ਇੰਸਟਰਕਟਰਜ ਨੂੰ ਪੱਕਾ ਕਰਨ ਤੱਕ ਸੰਸਥਾਵਾਂ ਵਿੱਚ ਚੱਲ ਰਹੀ ਗੈਸਟ ਫੈਕਲਟੀ ਦੀ ਭਰਤੀ ਤੁਰੰਤ ਬੰਦ ਕੀਤੀ ਜਾਵੇ।
- ਸਰਵਿਸ ਬੁੱਕ ਲਾਗੂ ਕੀਤੀ ਜਾਵੇ।
- ਪਹਿਲਾਂ ਵਿੱਤ ਮੰਤਰੀ ਕੋਲ ਤਨਖ਼ਾਹ ਅਤੇ ਛੁੱਟੀਆਂ ਸਬੰਧੀ ਪੈਡਿੰਗ ਪਈ ਫਾਈਲ ਤੁਰੰਤ ਅਪਰੂਵ ਕਰਕੇ ਅਗਸਤ 2024 ਤੋਂ ਬਣਦਾ ਏਰੀਅਰ ਦਿੱਤਾ ਜਾਵੇ।
- ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਤੁਰੰਤ ਜੁਆਇੰਨ ਕਰਵਾਏ ਜਾਣ।