ਭਾਰਤ ਸਰਕਾਰ ਵੱਲੋਂ NRI ਦਰਸ਼ਨ ਸਿੰਘ ਸਰਬ-ਉੱਤਮ ਅਵਾਰਡ ਨਾਲ ਸਨਮਾਨਿਤ

ਭਾਰਤ ਸਰਕਾਰ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਐੱਨ.ਆਰ.ਆਈ ਵਿਅਕਤੀਆਂ ਨੂੰ ਸਨਮਾਨ ਦੇਣ ਦੀ ਲੜੀ ਦੇ ਤਹਿਤ ਵਿਸ਼ਵਭਰ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਐੱਨ.ਆਰ.ਆਈ ਦਰਸ਼ਨ ਸਿੰਘ ਰੱਖੜਾ ਨੂੰ ਇਹ ਸਨਮਾਨ ਮਿਲਣ 'ਤੇ ਉਨ੍ਹਾਂ ਦੇ ਭਰਾ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

By  Jasmeet Singh January 7th 2023 05:53 PM -- Updated: January 7th 2023 06:01 PM

ਪਟਿਆਲਾ, 7 ਜਨਵਰੀ (ਗਗਨਦੀਪ ਸਿੰਘ ਅਹੂਜਾ): ਭਾਰਤ ਸਰਕਾਰ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਐੱਨ.ਆਰ.ਆਈ ਵਿਅਕਤੀਆਂ ਨੂੰ ਸਨਮਾਨ ਦੇਣ ਦੀ ਲੜੀ ਦੇ ਤਹਿਤ ਵਿਸ਼ਵਭਰ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਐੱਨ.ਆਰ.ਆਈ ਦਰਸ਼ਨ ਸਿੰਘ ਰੱਖੜਾ ਨੂੰ ਇਹ ਸਨਮਾਨ ਮਿਲਣ 'ਤੇ ਉਨ੍ਹਾਂ ਦੇ ਭਰਾ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।  

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ: ਬੈਂਸ ਤੋਂ ਵਾਪਸ ਲਏ ਵਿਭਾਗ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਵੱਲੋਂ ਇੰਦੌਰ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਰਵੋਤਮ ਅਵਾਰਡ ਨਾਲ ਸਨਮਾਨਤ ਕੀਤਾ ਗਿਆ। ਦਰਸ਼ਨ ਸਿੰਘ ਧਾਲੀਵਾਲ ਨੂੰ ਸਨਮਾਨਤ ਕਰਨ ਦੀ ਸੂਚਨਾ ਮਿਲਣ ਤੋਂ ਬਾਅਦ ਪਟਿਆਲਾ ਵਿਖੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਖੁਸ਼ੀ ਸਾਂਝੀ ਕੀਤੀ ਗਈ। 

ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ, ਪਟਿਆਲਾ ਦੇ ਹਲਕਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਬਿੰਦਾ ਗਰੋਵਰ, ਸਕੂ ਗਰੋਵਰ, ਇੰਦਰਜੀਤ ਸਿੰਘ ਰੱਖੜਾ, ਮਾਲਵਿੰਦਰ ਸਿੰਘ ਮਾਲੀ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਉਹਨਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੂੰ ਇਹ ਅਵਾਰਡ ਮਿਲਣ ਤੋਂ ਬਾਦ ਸਨਮਾਨਤ ਕੀਤਾ ਗਿਆ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਿਸਾਨੀ ਅੰਦੋਲਨ ਦੌਰਾਨ ਦਿਨ ਰਾਤ ਲੰਗਰ ਦੀ ਸੇਵਾ ਨਿਭਾਈ ਗਈ ਪਰ ਇਸ ਸੇਵਾ ਤੋਂ ਬਾਅਦ ਦਰਸ਼ਨ ਸਿੰਘ ਧਾਲੀਵਾਲ ਜਦੋਂ ਦਿੱਲੀ ਵਿਖੇ ਪਹੁੰਚੇ ਤਾਂ ਉਨ੍ਹਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਪਰ ਹੁਣ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ਅਮਰੀਕਾ ਤੋਂ ਬੁਲਾ ਕੇ ਇਹ ਸਨਮਾਨ ਦੇਣਾ ਬਹੁਤ ਵੱਡੀ ਗੱਲ ਹੈ ਉਨ੍ਹਾਂ ਭਾਰਤ ਸਰਕਾਰ ਅਤੇ ਦੇਸ਼-ਵਿਦੇਸ਼ ਤੋਂ ਇਲਾਵਾ ਪੰਜਾਬ ਵਿਚ ਵਸਦੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

ਇਸ ਮੌਕੇ ਅੰਮ੍ਰਿਤ ਸਿੰਘ ਰਾਠੀ ਅਤੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਿ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਹਮੇਸ਼ਾਂ ਹੀ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਦਿੰਦਾ ਅਤੇ ਦਰਸ਼ਨ ਸਿੰਘ ਧਾਲੀਵਾਲ ਜੋ ਕਿ ਪਿਛਲੇ ਸਾਲ ਅਮਰੀਕਾ ਤੋਂ ਦਿੱਲੀ ਪਹੁੰਚੇ ਸੀ ਪਰ ਕੇਂਦਰ ਸਰਕਾਰ ਨੇ ਉਹਨਾਂ ਦੀ ਐਂਟਰੀ ਬੰਦ ਕਰ ਦਿੱਤੀ। ਜਿਸ ਕਰਕੇ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਸੀ ਪਰ ਹੁਣ ਕੇਂਦਰ ਸਰਕਾਰ ਨੇ ਉਸ ਸਮੇਂ ਕੀਤੀ ਗਈ ਭੁੱਲ 'ਤੇ ਅਮਲ ਕਰਦਿਆਂ ਦੇਸ਼ ਦੇ ਸਭ ਤੋਂ ਸਰਵ ਉੱਤਮ ਅਵਾਰਡ ਨਾਲ ਦਰਸ਼ਨ ਸਿੰਘ ਧਾਲੀਵਾਲ ਨੂੰ ਸਨਮਾਨ ਕਰਨ ਦਾ ਫ਼ੈਸਲਾ ਕੀਤਾ। ਜਿਸ ਦੀ ਉਨ੍ਹਾਂ ਨੂੰ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ।

Related Post