ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹ ਕੇ ਸਿੱਖ ਭਾਵਨਾਵਾਂ ਦੀ ਕਦਰ ਕਰੇ ਕੇਂਦਰ ਸਰਕਾਰ : ਜਥੇਦਾਰ ਗਿਆਨੀ ਟੇਕ ਸਿੰਘ
Kartarur Corridor : ਸਿੰਘ ਸਾਹਿਬ ਟੇਕ ਸਿੰਘ ਨੇ ਕੇਂਦਰ ਸਰਕਾਰ ਅਤੇ ਦੋਵਾਂ ਦੇਸ਼ਾਂ ਦੇ ਹੁਕਮਰਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਨਾ ਸਿਰਫ਼ ਧਾਰਮਿਕ ਸਾਂਝ ਮਜ਼ਬੂਤ ਹੋਵੇਗੀ।
Kartarur Corridor : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਪੂਰਨ ਰੂਪ ਵਿੱਚ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਮਹਾਨ ਰੂਹਾਨੀ ਕੇਂਦਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ।
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨੂੰ ਵੱਡਾ ਸਦਮਾ, ਮਾਂ ਦਾ ਹੋਇਆ ਦਿਹਾਂਤ
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਜਗਤ ਦੀਆਂ ਅਰਦਾਸਾਂ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਹਰ ਗੁਰਸਿੱਖ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹਨ ਅਤੇ ਇਸ ਪਵਿੱਤਰ ਲਾਂਘੇ ਦਾ ਬੰਦ ਹੋਣਾ ਜਾਂ ਇਸ ਵਿੱਚ ਰੁਕਾਵਟਾਂ ਆਉਣਾ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਉਂਦਾ ਹੈ।
'ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ-ਸ਼ਾਂਤੀ ਦਾ ਮਾਹੌਲ ਬਣੇਗਾ'
ਸਿੰਘ ਸਾਹਿਬ ਨੇ ਕੇਂਦਰ ਸਰਕਾਰ ਅਤੇ ਦੋਵਾਂ ਦੇਸ਼ਾਂ ਦੇ ਹੁਕਮਰਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰਤਾ ਨਾਲ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਨਾ ਸਿਰਫ਼ ਧਾਰਮਿਕ ਸਾਂਝ ਮਜ਼ਬੂਤ ਹੋਵੇਗੀ, ਬਲਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ-ਸ਼ਾਂਤੀ ਦਾ ਮਾਹੌਲ ਬਣੇਗਾ। ਇਸ ਨਾਲ ਸਰਹੱਦੀ ਖੇਤਰ (ਪੰਜਾਬ, ਹਰਿਆਣਾ, ਹਿਮਾਚਲ ਅਤੇ ਨੇੜਲੇ ਇਲਾਕਿਆਂ) ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਲਈ ਵੀ ਨਵੇਂ ਰਾਹ ਖੁੱਲ੍ਹਣਗੇ।
ਜਥੇਦਾਰ ਸਾਹਿਬ ਦੀ ਪ੍ਰਸ਼ਾਸਨ ਤੇ ਸਰਕਾਰ ਨੂੰ ਤਾੜਨਾ
ਜਥੇਦਾਰ ਗਿਆਨੀ ਟੇਕ ਸਿੰਘ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਧਾਰਮਿਕ ਕਾਰਜਾਂ ਅਤੇ ਦਰਸ਼ਨ-ਦੀਦਾਰ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਤੰਗ-ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਲਾਂਘਾ ਖੋਲ੍ਹ ਕੇ ਸੰਗਤਾਂ ਨੂੰ ਦਰਸ਼ਨ-ਦੀਦਾਰ ਕਰਨ ਦੀ ਪੂਰਨ ਖੁੱਲ੍ਹ ਦਿੱਤੀ ਜਾਵੇ।
ਸਿੰਘ ਸਾਹਿਬ ਨੇ ਕਿਹਾ ਕਿ ਸੰਵਿਧਾਨਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਕੇਂਦਰ ਨੂੰ ਕਈ ਵਾਰ ਇਸ ਬਾਬਤ ਪੱਤਰ ਲਿਖਿਆ ਗਿਆ ਹੈ ਪਰ ਫਿਰ ਵੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।
ਇਹ ਵੀ ਪੜ੍ਹੋ...ਭਾਰਤੀ ਮਹਿਲਾ ਕ੍ਰਿਕਟ ਨੇ ਏਸ਼ੀਅਨ ਖੇਡਾਂ 'ਚ ਜਿੱਤਿਆ ਸੋਨ ਤਗਮਾ, ਸ਼੍ਰੀਲੰਕਾ ਨੂੰ 147 ਦੌੜਾਂ ਦੇ ਰਿਕਾਰਡ ਫਰਕ ਨਾਲ ਹਰਾਇਆ