ਮੰਦਭਾਗਾ: ਪੰਜਾਬ 'ਚ ਠੰਢ ਨੇ ਲਈ ਸਕੂਲੀ ਵਿਦਿਆਰਥੀ ਦੀ ਜਾਨ, ਮਾਪਿਆਂ 'ਚ ਰੋਸ

By  Aarti January 7th 2024 02:49 PM

Schoot student Death: ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਸੂਬਿਆਂ ’ਚ ਸਕੂਲਾਂ  ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਚੱਲਦੇ ਅੰਮ੍ਰਿਤਸਰ ਸੂਬੇ ਵਿਚ ਪੈ ਰਹੀ ਹੱਡ ਚੀਰਵੀਂ ਠੰਢ, ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ

ਮਿਲੀ ਜਾਣਕਾਰੀ ਮੁਤਾਬਿਕ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਢ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ।

ਠੰਢ ਕਾਰਨ ਹੋਈ ਵਿਦਿਆਰਥੀ ਦੀ ਮੌਤ

ਮੁੱਢਲੀ ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ ਹੈ। ਉਹ ਠੰਢ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ।

'ਠੰਢ ਨਾਲ ਬੱਚੇ ਦੀ ਵਿਗੜ ਗਈ ਸੀ ਹਾਲਤ'

ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਢ ਨਾਲ ਬੱਚੇ ਦੀ ਹਾਲਤ ਵਿਗੜ ਗਈ ਸੀ। ਉਸ ਦੇ ਇਲਾਜ ਲਈ ਮਾਪਿਆ ਵੱਲੋਂ ਕਾਫੀ ਮਸ਼ਕੱਤ ਕੀਤੀ ਗਈ ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀਂ ਸਕੇ।

ਇਹ ਵੀ ਪੜ੍ਹੋ: ਪੰਜਾਬ ’ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਇਨ੍ਹਾਂ ਸੂਬਿਆਂ ’ਚ ਪੈ ਸਕਦਾ ਹੈ ਮੀਂਹ !

Related Post