ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ: ਬੈਂਸ ਤੋਂ ਵਾਪਸ ਲਏ ਵਿਭਾਗ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋਇਆ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਹੁਣ ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਬਣ ਗਏ ਹਨ। ਡਾ. ਬਲਬੀਰ ਸਿੰਘ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦਾ ਹਲਫ ਦਿਵਾਇਆ।

By  Aarti January 7th 2023 04:21 PM -- Updated: January 7th 2023 05:04 PM

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋਇਆ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਹੁਣ ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਬਣ ਗਏ ਹਨ। ਡਾ. ਬਲਬੀਰ ਸਿੰਘ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦਾ ਹਲਫ ਦਿਵਾਇਆ। 

ਪੰਜਾਬ ਸਰਕਾਰ ਵੱਲੋਂ ਕੈਬਨਿਟ ’ਚ ਵੱਡਾ ਫੇਰਬਦਲ ਕਰਦੇ ਹੋਏ ਹਰਜੋਤ ਬੈਂਸ ਤੋਂ ਜੇਲ੍ਹ ਅਤੇ ਮਾਈਨਿੰਗ ਵਿਭਾਗ ਨੂੰ ਵਾਪਸ ਲੈ ਲਿਆ ਗਿਆ ਹੈ। ਜੇਲ੍ਹ ਵਿਭਾਗ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਚਲਾ ਗਿਆ ਹੈ। ਹਰਜੋਤ ਬੈਂਸ ਨੂੰ ਤਕਨੀਕੀ ਸਿੱਖਿਆ, ਇੰਡਸਟ੍ਰਲੀ ਟ੍ਰੇਨਿੰਗ, ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦਿੱਤਾ ਗਿਆ ਹੈ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣ ਗੇਏ ਹਨ। ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਮੰਤਰੀ ਵਾਪਸ ਲੈ ਲਿਆ ਗਿਆ ਹੈ। 

ਆਓ ਹੁਣ ਝਾਂਤ ਮਾਰੀਏ ਕੀ ਕਿਹੜੇ ਮੰਤਰੀਆਂ ਪੋਰਟਫੋਲੀਓ ’ਚ ਫੇਰਬਦਲ ਕੀਤੇ ਗਏ ਹਨ

ਹੁਣ ਤੋਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਆਮ ਪ੍ਰਸ਼ਾਸਨ, ਗ੍ਰਹਿ ਵਿਭਾਗ ਅਤੇ ਨਿਆਂ, ਕਰਮਚਾਰੀ (ਪਰਸੋਨਲ), ਵਿਜੀਲੈਂਸ ਵਿਭਾਗ, ਉਦਯੋਗ ਅਤੇ ਵਣਜ, ਕੋਰਪੋਰੇਸ਼ਨ ਵਿਭਾਗ, ਰੁਜਗਾਰ ਅਤੇ ਸਿਖਲਾਈ ਵਿਭਾਗ, ਜੇਲ੍ਹ ਵਿਭਾਗ, ਕਾਨੂੰਨੀ ਅਤੇ ਵਿਧਾਨਿਕ ਵਿਭਾਗ ਅਤੇ ਸਿਵਲ ਐਵੀਏਸ਼ਨ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ। 

ਗੁਰਮੀਤ ਸਿੰਘ ਮੀਤ ਹੇਅਰ ਨੂੰ ਗਵਰਨੈਂਸ ਸੁਧਾਰ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਵਿਗਿਆਨ ਤਕਨਾਲੋਜੀ ਅਤੇ ਖੇਡ ਵਿਭਾਗ ਸੌਂਪੇ ਗਏ ਹਨ। 

ਹਰਜੋਤ ਬੈਂਸ ਤੋਂ ਜੇਲ੍ਹ ਅਤੇ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਕੋਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉੱਚੇਰੀ ਸਿੱਖਿਆ ਅਤੇ ਸਕੂਲੀ ਸਿੱਖਿਆ ਵਿਭਾਗਾਂ ਨੂੰ ਸਾਂਭਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 

ਚੇਤਨ ਸਿੰਘ ਜੌੜਾ ਮਾਜਰਾ ਤੋਂ ਸਿਹਤ ਵਿਭਾਗ ਦਾ ਅਹੁਦਾ ਵਾਪਸ ਲੈਣ ਮਗਰੋਂ ਹੁਣ ਉਨ੍ਹਾਂ ਨੂੰ ਆਜਾਦੀ ਘੁਲਾਟੀਏ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਫੂਡ ਪ੍ਰੋਸੈਸਿੰਗ ਅਤੇ ਬਾਗ਼ਬਾਨੀ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। 

ਨਵੇਂ ਬਣੇ ਸਿਹਤ ਮੰਤਰੀ ਡਾ, ਬਲਬੀਰ ਸਿੰਘ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਮੈਡੀਕਲ ਅਤੇ ਸਿੱਖਿਆ ਖੋਜ ਵਿਭਾਗ ਅਤੇ ਚੋਣ ਵਿਭਾਗ ਦਿੱਤਾ ਗਿਆ ਹੈ। 

ਮੰਤਰੀ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਵਿਭਾਗ,  ਨਿਵੇਸ਼ ਵਿਭਾਗ, ਲੇਬਰ ਵਿਭਾਗ, ਪ੍ਰਾਹੁਣਚਾਰੀ ਵਿਭਾਗ ਅਤੇ ਹੋਸਪੀਟੇਲਿਟੀ ਵਿਭਾਗ ਦਿੱਤੇ ਗਏ ਹਨ। 

ਇਥੇ ਸੂਚੀ ਨੱਥੀ ਕੀਤੀ ਗਈ ਹੈ.....

Related Post