Operation Sindoor : ਆਪ੍ਰੇਸ਼ਨ ਸਿੰਦੂਰ ਤੇ ਸਰਬ ਪਾਰਟੀ ਮੀਟਿੰਗ ਖ਼ਤਮ , ਖੜਗੇ ਬੋਲੇ - ਅਸੀਂ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਦੇ ਨਾਲ ਖੜੇ ਹਾਂ

Operation Sindoor : ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜਾਂ ਦੁਆਰਾ ਚਲਾਏ ਗਏ 'ਆਪ੍ਰੇਸ਼ਨ ਸਿੰਦੂਰ' ਬਾਰੇ ਜਾਣਕਾਰੀ ਦਿੱਤੀ

By  Shanker Badra May 8th 2025 01:26 PM

Operation Sindoor : ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜਾਂ ਦੁਆਰਾ ਚਲਾਏ ਗਏ 'ਆਪ੍ਰੇਸ਼ਨ ਸਿੰਦੂਰ' ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇੱਕਜੁੱਟ ਹੋਣ ਲਈ ਕਿਹਾ ਹੈ। ਇਸ ਮੀਟਿੰਗ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਇਸ ਸਮੇਂ ਹਰ ਭਾਰਤੀ ਨਾਗਰਿਕ ਨੂੰ ਇੱਕਜੁੱਟ ਹੋਣ ਦੀ ਲੋੜ ਹੈ।

ਜਾਣਕਰੀ ਅਨੁਸਾਰ ਸਾਰੀਆਂ ਪਾਰਟੀਆਂ ਨੇ ਸਰਬ-ਪਾਰਟੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੌਜੀ ਕਾਰਵਾਈ ਦਾ ਸਮਰਥਨ ਕੀਤਾ ਹੈ। ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਦੇ ਨਾਲ ਹਾਂ। ਖੜਗੇ ਨੇ ਕਿਹਾ ਕਿ ਕੁਝ ਅਜਿਹੀਆਂ ਗੱਲਾਂ ਹਨ ,ਜਿਨ੍ਹਾਂ ਬਾਰੇ ਸਾਨੂੰ ਗੁਪਤਤਾ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਨਹੀਂ ਦਿੱਤੀ ਗਈ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਪੂਰਾ ਸਮਰਥਨ ਦਿੱਤਾ ਹੈ।

ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ , ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ,ਭਾਜਪਾ ਪ੍ਰਧਾਨ ਜੇਪੀ ਨੱਡਾ ਮੌਜੂਦ ਸਨ। ਵਿਰੋਧੀ ਧਿਰ ਵੱਲੋਂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਸਰਕਾਰ ਨੇ ਵਿਰੋਧੀ ਆਗੂਆਂ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕੀਤੀ ਜਾਣ ਵਾਲੀ ਜਵਾਬੀ ਕਾਰਵਾਈ ਅਤੇ ਭਵਿੱਖ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਅੱਜ ਸਵੇਰੇ 11 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ ਤਾਂ ਜੋ ਰਾਜਨੀਤਿਕ ਨੇਤਾਵਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਦੁਆਰਾ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਫੌਜੀ ਹਮਲਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। 

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿਸ ਵਿੱਚ ਆਪ੍ਰੇਸ਼ਨ ਦੇ ਉਦੇਸ਼, ਅੱਤਵਾਦੀ ਨਿਸ਼ਾਨੇ, ਰਣਨੀਤਕ ਅਤੇ ਸੁਰੱਖਿਆ ਪ੍ਰਭਾਵ ਅਤੇ ਪਾਕਿਸਤਾਨ ਵੱਲੋਂ ਕਿਸੇ ਵੀ ਜਵਾਬੀ ਕਾਰਵਾਈ ਦੀ ਸਥਿਤੀ ਵਿੱਚ ਭਾਰਤ ਦੀ ਤਿਆਰੀ ਸ਼ਾਮਲ ਹੈ। ਇਸ ਕਾਰਵਾਈ 'ਤੇ ਟਿੱਪਣੀ ਕਰਦੇ ਹੋਏ ਕੇਂਦਰ ਸਰਕਾਰ ਨੇ ਕਿਹਾ ਕਿ ਹਥਿਆਰਬੰਦ ਬਲਾਂ ਨੇ ਪਹਿਲਗਾਮ ਘਟਨਾ ਤੋਂ ਬਾਅਦ ਕਿਸੇ ਵੀ ਹੋਰ ਹਮਲੇ ਨੂੰ ਰੋਕਣ ਲਈ ਪਾਕਿਸਤਾਨ ਵਿੱਚ ਅੱਤਵਾਦੀ ਢਾਂਚੇ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਕਾਰਵਾਈ ਕੀਤੀ ਹੈ।

Related Post