ਮਾਲਬਰੋਜ਼ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ : ਰਾਕੇਸ਼ ਟਿਕੈਤ

By  Pardeep Singh December 28th 2022 08:56 AM

ਫਿਰੋਜ਼ਪੁਰ :  ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿੰਡ ਮਨਸੂਰਵਾਲ ਕਲਾਂ ਵਿੱਚ ਸ਼ਾਂਤਮਈ ਢੰਗ ਨਾਲ ਧਰਨਾ ਜਾਰੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸ਼ਰਾਬ ਫੈਕਟਰੀ ਦੇ ਸੰਚਾਲਕਾਂ ਨੇ ਟ੍ਰੀਟਮੈਂਟ ਪਲਾਂਟ ਚਲਾਉਣ ਦੀ ਬਜਾਏ ਧਰਤੀ ਹੇਠਾਂ ਬੋਰ ਕਰਕੇ ਕੈਮੀਕਲ ਵਾਲਾ ਪਾਣੀ ਸੁੱਟਿਆ ਜਾ ਰਿਹਾ ਹੈ ਜੋ ਬੇਹੱਦ ਖਤਰਨਾਕ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਗੰਧਲੇ ਪਾਣੀ ਕਰਕੇ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਇਸ ਖਰਾਬ ਫੈਕਟਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪੱਕਾ ਕਰਨਾ ਚਾਹੀਦਾ ਹੈ ਕਿ ਕੈਮੀਕਲ ਵਾਲਾ ਪਾਣੀ ਸਾਫ਼ ਕੀਤਾ ਜਾਵੇ ਤਾਂ ਲੋਕ ਬਿਮਾਰੀਆਂ ਦੇ ਸ਼ਿਕਾਰ ਨਾ ਹੋਣ।

ਉਨ੍ਹਾਂ ਨੇ ਅੱਗੇ ਹੈ ਕਿ ਪਾਣੀ ਪ੍ਰਦੂਸ਼ਣ ਸਭ ਤੋਂ ਜ਼ਿਆਦਾ ਖ਼ਤਰਨਾਕ ਹੈ ਅਤੇ ਜੋ ਲੋਕ ਧਰਤੀ ਹੇਠਾਂ ਜਾਂ ਨਦੀਆਂ/ਨਹਿਰਾਂ/ਨਾਲ਼ਿਆਂ ਵਿਚ ਗੰਧਲਾ ਕੈਮੀਕਲ ਯੁਕਤ ਪਾਣੀ ਪਾਉਂਦੇ ਹਨ, ਵਿਰੁੱਧ ਲੋਕ ਇੱਕਜੁੱਟ ਹੋ ਕੇ ਸੰਘਰਸ਼ ਕਰਨ। ਕਿਸਾਨ ਆਗੂ ਦਾ ਕਹਿਣਾ ਹੈ ਕਿ ਸਥਾਨਕ ਲੋਕਾਂ ਦੀ ਮੰਗ ਜਾਇਜ਼ ਹੈ ਕਿ ਫੈਕਟਰੀ ਬੰਦ ਹੋਣੀ ਚਾਹੀਦੀ ਹੈ ਤਾਂ ਕਿ ਇੰਨ੍ਹਾਂ ਦੀਆਂ ਅਗਲੀਆਂ ਪੀੜੀਆ ਬਚ ਸਕਣ।

Related Post