ਸੱਤਵੀਂ ਜਮਾਤ ਦੀ ਵਿਦਿਆਰਥਣ ਨਾਲ ਸਾਥੀ ਵਿਦਿਆਰਥੀਆਂ ਵਲੋਂ ਸਮੂਹਿਕ ਜ਼ਬਰ ਜਨਾਹ

ਚੰਡੀਗੜ੍ਹ: ਸ਼ਹਿਰ ਦੇ ਇੱਕ ਸਰਕਾਰੀ ਸਕੂਲ ਦੀ 7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਇਸ ਘਟਨਾ ਨੂੰ ਪੰਜ ਲੜਕਿਆਂ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ 'ਚੋਂ ਚਾਰ ਸਕੂਲ ਦੇ ਵਿਦਿਆਰਥੀ ਹਨ ਜਦਕਿ ਇਕ ਬਾਹਰੀ ਹੈ। ਸਾਰੇ ਮੁਲਜ਼ਮ ਨਾਬਾਲਗ ਹਨ। ਮੁਲਜ਼ਮਾਂ ਵਿੱਚੋਂ ਇੱਕ ਵਿਦਿਆਰਥਣ ਦੀ ਜਮਾਤ ਵਿੱਚ ਪੜ੍ਹਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਵਿਦਿਆਰਥਣ ਨਾਲ ਕਈ ਵਾਰ ਸਮੂਹਿਕ ਬਲਾਤਕਾਰ ਕੀਤਾ। ਫੜੇ ਗਏ ਤਿੰਨੇ ਮੁਲਜ਼ਮ ਨੌਵੀਂ ਜਮਾਤ ਵਿੱਚ ਪੜ੍ਹਦੇ ਹਨ। ਸਬੰਧਤ ਥਾਣੇ ਦੀ ਪੁਲਿਸ ਨੇ 18 ਮਈ ਨੂੰ ਕੇਸ ਦਰਜ ਕੀਤਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੁੱਪ ਹੈ।
ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਬਾਲ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਵਿਦਿਆਰਥੀ ਨੂੰ ਚੋਰੀ ਦੇ ਇੱਕ ਮਾਮਲੇ ਵਿੱਚ ਬਲੈਕਮੇਲ ਕਰਕੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਪਹਿਲਾਂ ਨਾਬਾਲਗ ਵਿਦਿਆਰਥੀ ਨੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ, ਫਿਰ ਆਪਣੇ ਦੋਸਤਾਂ ਨੂੰ ਇਸ ਬਾਰੇ ਦੱਸਿਆ।
ਇਸ ਤੋਂ ਬਾਅਦ ਹੋਰ ਮੁਲਜ਼ਮਾਂ ਨੇ ਵੀ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਵਿਦਿਆਰਥਣ ਨੂੰ ਚੰਡੀਗੜ੍ਹ ਦੇ ਇੱਕ ਪਾਰਕ ਸਮੇਤ ਕਈ ਥਾਵਾਂ ’ਤੇ ਲਿਜਾ ਕੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ। ਇਸ ਮਾਮਲੇ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ 18 ਮਈ ਨੂੰ ਹੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਪੀੜਤਾ ਨੇ ਇਸ ਘਟਨਾ ਦੀ ਜਾਣਕਾਰੀ ਇਕ ਅਧਿਆਪਕ ਨੂੰ ਵੀ ਦਿੱਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ।
ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਚਾਈਲਡ ਹੈਲਪਲਾਈਨ ਨੂੰ ਦਿੱਤੀ ਗਈ। ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਸਕੂਲ ਬੰਦ ਹੋਣ ਤੋਂ ਬਾਅਦ ਬੁਲਾਇਆ ਗਿਆ। ਇਸ ਤੋਂ ਬਾਅਦ ਚਾਈਲਡ ਹੈਲਪਲਾਈਨ ਕਰਮਚਾਰੀ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਸਬੰਧਤ ਥਾਣੇ ਲੈ ਗਏ ਅਤੇ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਪੋਕਸੋ ਐਕਟ ਦੀ ਧਾਰਾ 4 ਅਤੇ 6 ਦੇ ਤਹਿਤ ਆਈਪੀਸੀ ਦੀ ਧਾਰਾ 376ਏਬੀ ਅਤੇ 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ, ਦਿੱਲੀ 'ਚ 10 ਵਿੱਚੋਂ 9 ਬੱਚਿਆਂ 'ਚ ਸਿਹਤਮੰਦ ਜੀਵਨਸ਼ੈਲੀ ਦੀ ਘਾਟ: ਅਧਿਐਨ