ਗੁਜਰਾਤ ਦੀ ਜਿੱਤ ਦਾ ਅਸਰ 2024 ਦੀਆਂ ਲੋਕ ਸਭਾ ਚੋਣਾਂ 'ਤੇ ਹੋਵੇਗਾ: ਅਮਿਤ ਸ਼ਾਹ

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 2024 ਵਿਚਲੇ ਲੋਕ ਸਭਾ ਚੋਣਾਂ ਨੂੰ ਲੈ ਕੇ ਬਿਆਨ ਦਿੱਤਾ ਹੈ ਜਿਸ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗੁਜਰਾਤ ਦੀ ਜਿੱਤ ਦਾ ਲੋਕ ਸਭਾ ਚੋਣਾਂ ਉੱਤੇ ਅਸਰ ਪਵੇਗਾ।

By  Pardeep Singh December 26th 2022 02:47 PM

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਪੂਰੀ ਸਿਆਸੀ ਤਸਵੀਰ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਦਾ 2024 ਦੀਆਂ ਲੋਕ ਸਭਾ ਚੋਣਾਂ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

2022 ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਦਾ ਹਵਾਲਾ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਨਤੀਜੇ ਗੁਜਰਾਤ ਪਾਰਟੀ ਦਾ ਗੜ੍ਹ ਹੋਣ ਦਾ ਸਬੂਤ ਹਨ। ਗ੍ਰਹਿ ਮੰਤਰੀ ਦੀ ਇਹ ਟਿੱਪਣੀ ਐਤਵਾਰ ਨੂੰ ਸੂਰਤ ਸ਼ਹਿਰ ਅਤੇ ਜ਼ਿਲ੍ਹਾ ਭਾਜਪਾ ਵੱਲੋਂ ਨਵੇਂ ਚੁਣੇ ਗਏ ਵਿਧਾਇਕਾਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆ ਕੀਤੀ।

ਉਨ੍ਹਾਂ ਕਿਹਾ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਹ ਜਿੱਤ ਦੇਸ਼ ਭਰ ਦੇ ਵਰਕਰਾਂ ਲਈ ਉਤਸ਼ਾਹ, ਪ੍ਰੇਰਨਾ ਅਤੇ ਊਰਜਾ ਦਾ ਸਰੋਤ ਹੈ। ਇਹ ਜਿੱਤ ਸਮੁੱਚੀ ਸਿਆਸੀ ਤਸਵੀਰ ਨੂੰ ਬਦਲ ਦੇਵੇਗੀ ਅਤੇ ਨਤੀਜਿਆਂ ਦਾ 2024 ਦੀਆਂ ਲੋਕ ਸਭਾ ਚੋਣਾਂ 'ਤੇ ਵੀ ਸਕਾਰਾਤਮਕ ਅਸਰ ਪਵੇਗਾ। 

ਅਮਿਤ ਸ਼ਾਹ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਅਤੇ ਗੁਜਰਾਤ ਦੇ ਲੋਕਾਂ ਵਿੱਚ ਬਹੁਤ ਲੋਕਪ੍ਰਿਯਤਾ ਹੈ ਅਤੇ ਇਹੀ ਕਾਰਨ ਹੈ ਕਿ ਉਹ ਲੋਕ ਸਭਾ ਵਿੱਚ ਦੋ ਵਾਰ ਗੁਜਰਾਤ ਦੀਆਂ 26 ਵਿੱਚੋਂ 26 ਸੀਟਾਂ ਜਿੱਤ ਚੁੱਕੇ ਹਨ।ਅਮਿਤ ਸ਼ਾਹ ਨੇ ਕਿਹਾ ਕਿ 1990 ਵਿੱਚ ਅਤੇ ਫਿਰ 1998 ਤੋਂ  2022 ਤੱਕ, ਗੁਜਰਾਤ ਦੇ ਲੋਕਾਂ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਭਾਜਪਾ ਵਿੱਚ ਲਗਾਤਾਰ ਵਿਸ਼ਵਾਸ ਪ੍ਰਗਟ ਕੀਤਾ ਹੈ। 

Related Post