PTC News
Search
🔍 Search

ਲੁਧਿਆਣਾ ਦੇ DMC ਹਸਪਤਾਲ ਚ ਗੁਲਜ਼ਾਰ ਸਿੰਘ ਨੇ ਤੋੜਿਆ ਦਮ

Gulzar Singh Death: ਪੰਜਾਬ ਦੇ ਸੰਗਰੂਰ ਵਿੱਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਤੋਂ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦਾ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

By  Amritpal Singh September 8th 2026 08:30 AM -- Updated: September 8th 2026 11:15 AM

Gulzar Singh Death: ਪੰਜਾਬ ਦੇ ਸੰਗਰੂਰ ਵਿੱਚ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਤੋਂ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦਾ ਦੇਰ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ; ਇਸ ਵਿੱਚ ਉਹ ਮੰਤਰੀ ਹਰਪਾਲ ਚੀਮਾ ਅਤੇ ਪਿੰਡ ਦੇ ਸਰਪੰਚ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਉਂਦੇ ਹਨ।

ਜਿਵੇਂ ਹੀ ਰਾਤ 11 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਰਕਾਰ ਅਤੇ ਪੁਲਿਸ ਲਈ ਸਖ਼ਤ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮ੍ਰਿਤਕ ਨੇ ਆਪਣੇ ਆਖਰੀ ਪਲਾਂ ਵਿੱਚ ਮੰਤਰੀ ਚੀਮਾ ਅਤੇ ਪਿੰਡ ਦੇ ਸਰਪੰਚ ਦਾ ਨਾਮ ਲਿਆ ਸੀ।

ਚੰਨੀ ਨੇ ਕਿਹਾ ਕਿ ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਇੱਕ ਪਿੰਡ ਦੇ ਵਸਨੀਕ ਗੁਲਜ਼ਾਰ ਸਿੰਘ ਨੇ ਸਿਰਫ਼ ਇਹ ਪੁੱਛਿਆ ਸੀ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਕਿੱਥੋਂ ਪ੍ਰਾਪਤ ਕਰ ਰਿਹਾ ਹੈ, ਕਿਉਂਕਿ ਸਰਕਾਰ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਦਾ ਦਾਅਵਾ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ, ਸੰਗਰੂਰ ਪੁਲਿਸ ਉਨ੍ਹਾਂ ਦੇ ਘਰ ਗਈ ਅਤੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ; ਡਰ ਦੇ ਮਾਰੇ, ਉਸ ਨੇ ਜ਼ਹਿਰੀਲਾ ਪਦਾਰਥ ਨਿਕਲ ਲਿਆ।

[ਖੁਦਕੁਸ਼ੀ ਇੱਕ ਗੰਭੀਰ ਮਾਨਸਿਕ ਅਤੇ ਸਮਾਜਿਕ ਸਮੱਸਿਆ ਹੈ। ਜੇਕਰ ਤੁਸੀਂ ਤਣਾਅ ਜਾਂ ਮਾਨਸਿਕ ਭਾਵਨਾਤਮਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹੋ, ਤਾਂ ਤੁਸੀਂ ਭਾਰਤ ਸਰਕਾਰ ਦੇ "ਜੀਵਨ ਆਸਥਾ" ਹੈਲਪਲਾਈਨ ਨੰਬਰ 1800-233-3330 'ਤੇ ਕਾਲ ਕਰਕੇ ਮਦਦ ਮੰਗ ਸਕਦੇ ਹੋ। ਨਾਲ ਹੀ ਤੁਸੀਂ ਮਦਦ ਲਈ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਜਰੂਰ ਕਰੋ।]


Related Post