ਬਟਾਲਾ ਚ ਚੱਲੀਆਂ ਗੋਲ਼ੀਆਂ, ਕਾਰੋਬਾਰੀ ਨੌਜਵਾਨ ਦੀ ਕੋਠੀ ਤੇ ਹੋਈ ਫਾਇਰਿੰਗ
ਵਰਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨ ਅੰਡਾ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਧਮਕੀਆਂ ਦੇ ਰਿਹਾ ਸੀ ਅਤੇ ਫੋਨ 'ਤੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਗੋਲੀਆਂ ਚਲਣ ਤੋਂ ਬਾਅਦ ਵੀ ਅਮਨ ਅੰਡਾ ਵੱਲੋਂ ਮੈਸੇਜ ਆਇਆ ਕਿ “ਗਿਫਟ ਮਿਲ ਗਿਆ ਹੈ।”
Punjab News: ਬਟਾਲਾ ਵਿੱਚ ਕਾਰੋਬਾਰੀਆਂ ਦੇ ਘਰਾਂ 'ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਕਰੀਬ 2 ਵਜੇ ਇੱਕ ਵਾਰ ਫਿਰ ਕਾਰੋਬਾਰੀ ਵਰਿੰਦਰ ਸਿੰਘ ਦੇ ਗੁਆਂਢੀ ਦੇ ਘਰ ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਗੇਟ 'ਤੇ 6 ਗੋਲੀਆਂ ਚਲਾ ਕੇ ਫਰਾਰ ਹੋ ਗਏ।
ਵਰਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨ ਅੰਡਾ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਧਮਕੀਆਂ ਦੇ ਰਿਹਾ ਸੀ ਅਤੇ ਫੋਨ 'ਤੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਗੋਲੀਆਂ ਚਲਣ ਤੋਂ ਬਾਅਦ ਵੀ ਅਮਨ ਅੰਡਾ ਵੱਲੋਂ ਮੈਸੇਜ ਆਇਆ ਕਿ “ਗਿਫਟ ਮਿਲ ਗਿਆ ਹੈ।” ਇਸ ਤੋਂ ਪਹਿਲਾਂ ਵੀ ਵਰਿੰਦਰ ਸਿੰਘ 'ਤੇ ਗੋਲੀਆਂ ਚਲਾਈਆਂ ਜਾ ਚੁੱਕੀਆਂ ਹਨ। ਦੋ ਦਿਨ ਪਹਿਲਾਂ ਹੀ ਉਸ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ।
ਗੁਰਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ 'ਤੇ ਰਾਤ ਸਮੇਂ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਉਨ੍ਹਾਂ ਨੂੰ ਨਾ ਕੋਈ ਧਮਕੀ ਮਿਲੀ ਸੀ ਅਤੇ ਨਾ ਹੀ ਕਿਸੇ ਨਾਲ ਕੋਈ ਦੁਸ਼ਮਣੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਘਟਨਾ ਉਨ੍ਹਾਂ ਦੇ ਗੁਆਂਢੀ ਵਰਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨਾਲ ਸਬੰਧਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਲੋਨੀ ਵਿੱਚ ਛੋਟੇ ਬੱਚੇ ਅਕਸਰ ਗਲੀਆਂ ਵਿੱਚ ਖੇਡਦੇ ਰਹਿੰਦੇ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਲੋਨੀ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ।
ਦੂਜੇ ਪਾਸ ਚੌਂਕੀ ਅਰਬਨ ਐਸਸਟੇਟ ਇੰਚਾਰਜ ਵਿਕਰਮ ਨੇ ਦੱਸਿਆ ਕਿ ਉਨ੍ਹਾਂ ਵਲੋ ਇਸ ਮਾਮਲੇ 'ਚ ਪੁਲਿਸ ਨੇ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਕਰਵਾਈ ਸ਼ੁਰੂ ਕਰ ਦਿਤੀ ਹੈ।