Samana : ਅਮਰੀਕਾ ਚ ਪੰਜਾਬੀ ਨੌਜਵਾਨ ਦੀ ਗੋਲੀ ਵੱਜਣ ਕਾਰਨ ਮੌਤ, 3 ਸਾਲ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਿਆ ਸੀ ਗੁਰਦਾਸ ਸਿੰਘ

Punjabi Youth Death in US : ਗੁਰਦਾਸ ਸਿੰਘ, ਜੋ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਬਾਰਵੀਂ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ, ਪਿਛਲੇ ਤਿੰਨ ਸਾਲਾਂ ਤੋਂ ਉੱਥੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ।

By  KRISHAN KUMAR SHARMA March 18th 2026 01:57 PM -- Updated: March 18th 2026 02:02 PM

Punjabi Youth Death in US : ਸਮਾਣਾ (Samana News) ਦੇ ਪਿੰਡ ਫਤਿਹਪੁਰ ਦਾ ਇਕ ਨੌਜਵਾਨ ਗੁਰਦਾਸ ਸਿੰਘ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਗੁਰਦਾਸ ਸਿੰਘ, ਜੋ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਬਾਰਵੀਂ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ, ਪਿਛਲੇ ਤਿੰਨ ਸਾਲਾਂ ਤੋਂ ਉੱਥੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ।

ਘਟਨਾ ਦੌਰਾਨ ਪਾਰਕਿੰਗ 'ਚ ਗੱਡੀ ਅੰਦਰ ਬੈਠਾ ਦੀ ਗੁਰਦਾਸ ਸਿੰਘ

ਹਾਲ ਹੀ ਵਿੱਚ ਉਸਨੇ ਆਪਣੀ ਭੈਣ, ਜੋ ਕੈਨੇਡਾ ਵਿੱਚ ਪੜ੍ਹ ਰਹੀ ਹੈ, ਦੀ ਫੀਸ ਲਈ 3-4 ਲੱਖ ਰੁਪਏ ਭੇਜੇ ਸਨ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਸੀ, ਜਿੱਥੇ ਅਚਾਨਕ ਗੋਲੀ ਚੱਲੀ ਅਤੇ ਉਸਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਉਸਦੇ ਤਾਇਆ ਦੇ ਪੁੱਤਰ ਵੱਲੋਂ ਪਰਿਵਾਰ ਨੂੰ ਦਿੱਤੀ ਗਈ। ਗੁਰਦਾਸ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਭਵਿੱਖ ਸੰਵਰ ਸਕੇ।

ਨੌਜਵਾਨ ਦੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਸਿੰਘ ਦੀ ਡੈੱਡ ਬੋਡੀ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਅਤੇ ਉਸਦਾ ਸੰਸਕਾਰ ਕਰ ਸਕਣ।

Related Post