Punjabi Youth Died In England: ਗੁਰਦਾਸਪੁਰ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ
ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਮਨੀ ਵਜੋਂ ਹੋਈ ਹੈ।
Punjab Young Boy Death England: ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਮਨੀ ਵਜੋਂ ਹੋਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ।
ਭਤੀਜੇ ਨੇ ਪਰਿਵਾਰ ਨੂੰ ਕੀਤਾ ਸੂਚਿਤ
ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਪਿਛਲੇ 12 ਸਾਲ ਤੋਂ ਇੰਗਲੈਂਡ ਵਿੱਚ ਰਹਿ ਰਿਹਾ ਸੀ ਅਤੇ ਡਰਾਈਵਰੀ ਦਾ ਕੰਮ ਕਰਦਾ ਸੀ। ਮਨੀ ਦੇ ਭਰਾ ਦਾ ਲੜਕਾ ਵੀ ਇੰਗਲੈਂਡ ਰਹਿੰਦਾ ਹੈ, ਜਿਸ ਦਾ ਸਾਨੂੰ ਫੋਨ ਆਇਆ ਸੀ ਤੇ ਉਸ ਨੇ ਦੱਸਿਆ ਹੈ ਕਿ ਅੱਜ ਮਨੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੀ ਸੂਚਨਾ ਮਿਲਦਿਆਂ ਹੀ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪਰਿਵਾਰ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦਾ ਜਵਾਨ ਪੁੱਤਰ ਇਸ ਦੁਨੀਆ ਵਿੱਚ ਨਹੀਂ ਰਿਹਾ।
ਮਨਦੀਪ ਮਨੀ ਦਾ ਵਿਆਹ ਹੋਇਆ ਸੀ ਤੇ ਉਸ ਦੀ ਇੱਕ ਧੀ ਅਤੇ ਇੱਕ ਪੁੱਤਰ ਹੈ। ਪੀੜਤ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਪੂਰੀਆਂ ਰਸਮਾਂ ਨਾਲ ਕਰ ਸਕਣ।
ਇਹ ਵੀ ਪੜ੍ਹੋ: SGPC ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਤੈਨਾਤ ਮੁਲਜ਼ਮਾਂ ਨਾਲ ਮੀਟਿੰਗ, ਸੰਗਤ ਨੂੰ ਕੀਤੀ ਇਹ ਅਪੀਲ