Gurdaspur News : ਪੰਜਾਬੀ ਨੌਜਵਾਨ ਦੀ ਕੁਵੈਤ ਚ ਭੇਤਭਰੇ ਹਾਲਾਤਾਂ ਚ ਮੌਤ, ਪਿੰਡ ਚੱਕ ਆਲੀਆ ਦਾ ਰਹਿਣ ਵਾਲਾ ਸੀ ਮਨਜੀਤ ਸਿੰਘ
Dinanagar News : ਨੌਜਵਾਨ ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਪਿਤਾ ਅਤੇ ਪਤਨੀ ਛੱਡ ਗਿਆ ਹੈ।
Punjab Youth Died in Kuwait : ਗੁਰਦਾਸਪੁਰ (Gurdaspur News) ਦੇ ਸ਼ਹਿਰ ਦੀਨਾਨਗਰ ਨੇੜੇ ਚੱਕ ਆਲੀਆ ਪਿੰਡ (Chak Alia Village News) ਦਾ ਇੱਕ ਨੌਜਵਾਨ, ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ, ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਊ ਸੀ। ਮ੍ਰਿਤਕ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ। ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਪਿਤਾ ਅਤੇ ਪਤਨੀ ਛੱਡ ਗਿਆ ਹੈ।
ਮਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ ਕਰਦੇ ਹਨ। ਪਰਿਵਾਰ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਦਾ ਪੁੱਤਰ ਮਨਜੀਤ ਸਿੰਘ ਕਰੀਬ ਸਵਾ ਸਾਲ ਪਹਿਲਾਂ ਕੁਵੈਤ ਗਿਆ ਸੀ। ਬੀਤੇ ਦਿਨ ਨੂੰ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸਨੇ ਆਪਣੀ ਪਤਨੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਸਨੂੰ ਦੱਸਿਆ ਕਿ ਉਸਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ, ਉਹ ਜੋ ਵੀ ਖਾ ਰਿਹਾ ਹੈ ਉਸਨੂੰ ਹਜ਼ਮ ਨਹੀਂ ਹੋ ਰਿਹਾ ਸੀ। ਉਸਨੂੰ ਹਸਪਤਾਲ ਲੈ ਜਾਣ ਲਈ ਕਿਹਾ ਗਿਆ ਪਰ ਉਹ ਨਹੀਂ ਪਹੁੰਚ ਸਕਿਆ। ਆਖਰੀ ਵਾਰ ਰਾਤ ਸ਼ੁਕਰਵਾਰ 12 ਵਜੇ ਉਸ ਨਾਲ ਗੱਲ ਹੋਈ ਸੀ। ਸਵੇਰੇ, ਉਸਦੇ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਉਸਦਾ ਦੇਹਾਂਤ ਹੋ ਗਿਆ ਹੈ।
ਬਜ਼ੁਰਗ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਉਸਦੇ ਪਿੰਡ ਲਿਆਈ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।