ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਦਾ ਹੋਇਆ ਦੇਹਾਂਤ

ਮਿਲੀ ਜਾਣਕਾਰੀ ਮੁਤਾਬਿਕ ਬਾਬਾ ਮੁਖਤਾਰ ਸਿੰਘ ਆਪਣੇ ਆਪਣੇ ਹੋਰਨਾਂ ਸਾਥੀਆਂ ਸਮੇਤ ਪਿੰਡ ਡਗਤੂਤ ਵਿਖੇ ਇੱਕ ਪੁਰਾਣੇ ਘਰ ਨੂੰ ਢਾਹ ਰਹੇ ਸੀ, ਜਿੱਥੇ ਉਹ ਅਚਾਨਕ ਲੈਂਟਰ ਹੇਠਾਂ ਆ ਗਏ ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ ਸੀ।

By  Aarti June 18th 2026 08:10 PM

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਅੱਜ ਪਿੰਡ ਡਗਤੂਤ ਵਿਖੇ ਅਚਾਨਕ ਲੈਂਟਰ ਹੇਠਾਂ ਆਉਣ ਕਾਰਨ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਨਾਲ ਸਮੂਹ ਇਲਾਕੇ ਦੀਆਂ ਸੰਗਤਾਂ ਵਿੱਚ ਡੂੰਘਾ ਦੁੱਖ ਤੇ ਸੋਗ ਦੀ ਲਹਿਰ ਦੌੜ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਬਾਬਾ ਮੁਖਤਾਰ ਸਿੰਘ ਆਪਣੇ ਆਪਣੇ ਹੋਰਨਾਂ ਸਾਥੀਆਂ ਸਮੇਤ ਪਿੰਡ ਡਗਤੂਤ ਵਿਖੇ ਇੱਕ ਪੁਰਾਣੇ ਘਰ ਨੂੰ ਢਾਹ ਰਹੇ ਸੀ, ਜਿੱਥੇ ਉਹ ਅਚਾਨਕ ਲੈਂਟਰ ਹੇਠਾਂ ਆ ਗਏ ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹੀ ਜ਼ਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਹਾਦਸੇ ’ਚ ਇੱਕ ਹੋਰ ਨੌਜਵਾਨ ਦੀ ਵੀ ਮੌਤ ਹੋ ਗਈ ਹੈ। 

ਦੱਸ ਦਈਏ ਕਿ ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਵਿਖੇ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਕਰ ਰਹੇ ਸਨ। ਉਹ ਗੁਰਮਤਿ ਵਿਚਾਰਾਂ, ਸਾਦੇ ਜੀਵਨ ਅਤੇ ਸੇਵਾ-ਸਿਮਰਨ ਲਈ ਇਲਾਕੇ ਵਿੱਚ ਵਿਸ਼ੇਸ਼ ਸਤਿਕਾਰ ਰੱਖਦੇ ਸਨ। ਉਨ੍ਹਾਂ ਨੇ ਆਪਣਾ ਜੀਵਨ ਗੁਰੂ ਘਰ ਦੀ ਸੇਵਾ ਅਤੇ ਸੰਗਤਾਂ ਦੀ ਭਲਾਈ ਲਈ ਸਮਰਪਿਤ ਕੀਤਾ ਹੋਇਆ ਸੀ। 

ਖੈਰ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਅਤੇ ਸੰਗਤ ਨਾਲ ਹਮਦਰਦੀ ਜਤਾਈ ਹੈ।

ਇਹ ਵੀ ਪੜ੍ਹੋ  : AAP ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਲਟੀਮੇਟਮ; ਸ਼ੁਰੂ ਹੋਵੇਗਾ ਧਰਮ ਯੁੱਧ ਮੋਰਚਾ !

Related Post