Pakistan ਦੇ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦੀ ਲਪੇਟ ਚ, ਕੰਪਲੈਕਸ ਚ ਭਰਿਆ 5-5 ਫੁੱਟ ਤੱਕ ਪਾਣੀ
Gurdwara Sri Kartarpur Sahib : ਉੱਤਰੀ ਭਾਰਤ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਪੰਜਾਬ 'ਚ ਵੀ ਲਗਾਤਾਰ ਮੀਂਹ ਨਾਲ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਜੋ ਕਿ ਰਾਵੀ ਦਰਿਆ ਦੇ ਕੰਢੇ 'ਤੇ ਹੋਣ ਕਰਕੇ ਪਾਣੀ ਹੇਠ ਆ ਗਿਆ ਹੈ
Gurdwara Sri Kartarpur Sahib : ਉੱਤਰੀ ਭਾਰਤ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਪੰਜਾਬ 'ਚ ਵੀ ਲਗਾਤਾਰ ਮੀਂਹ ਨਾਲ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ,ਜੋ ਕਿ ਰਾਵੀ ਦਰਿਆ ਦੇ ਕੰਢੇ 'ਤੇ ਹੋਣ ਕਰਕੇ ਪਾਣੀ ਹੇਠ ਆ ਗਿਆ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਭਾਰਤ ਵੱਲੋਂ ਰਾਵੀ ਦਰਿਆ ਵਿੱਚ ਛੱਡੇ ਗਏ ਬੇਤਿਹਾਸ਼ਾ ਲੋੜ ਨਾਲੋਂ ਵੱਧ ਪਾਣੀ ਜੋ ਕਿ ਗੁਰਦੁਆਰਾ ਸਾਹਿਬ ਤੋਂ ਥੋੜੀ ਦੂਰ 'ਤੇ ਹੀ ਪਹਿਲਾਂ ਵੱਗਦਾ ਸੀ। ਮਗਰੋਂ ਜ਼ਿਆਦਾ ਪਾਣੀ ਹੋਣ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਨਵੇਂ ਕੰਪਲੈਕਸ ਵਿਖੇ ਸਥਿਤ ਲੰਗਰ ਘਰ, ਪਰਿਕਰਮਾ ਸਰੋਵਰ, ਸਰਾਵਾਂ ਆਦਿ ਵਿਖੇ ਪੂਰੀ ਤਰ੍ਹਾਂ ਪੰਜ ਤੋਂ ਸੱਤ -ਸੱਤ ਫੁੱਟ ਪਾਣੀ ਰਾਵੀ ਦਰਿਆ ਦਾ ਆਉਣ ਕਰਕੇ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।
ਇੱਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਸ਼ੁਰੂ ਤੋਂ ਹੀ ਦੂਸਰੀ ਮੰਜਿਲ 'ਤੇ ਸੁਸ਼ੋਭਿਤ ਕੀਤਾ ਹੋਇਆ ਹੈ। ਜਿਸ ਕਰਕੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਤੇ ਹੋਰ ਧਾਰਮਿਕ ਪੋਥੀਆਂ ਗੁਟਕਾ ਸਾਹਿਬ ਸਾਰੇ ਸੁਰੱਖਿਅਤ ਹਨ। ਜਿਨਾਂ ਦੀ ਸੇਵਾਦਾਰਾਂ ਵੱਲੋਂ ਪੂਰੀ ਸੇਵਾ ਸੰਭਾਲ ਕਰਦਿਆਂ ਨਿਗਰਾਨੀ ਕੀਤੀ ਜਾ ਰਹੀ ਹੈ I