Gurinder Singh Bawa ਨੇ ਸ੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਅਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ
Amritsar News : ਮਹਾਰਾਸ਼ਟਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਆਗੂ ਗੁਰਿੰਦਰ ਸਿੰਘ ਬਾਵਾ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਦਾ ਦੌਰਾ ਕੀਤਾ। ਜਿਸ ਦੌਰਾਨ ਉਹਨਾਂ ਨੇ ਵੱਖ-ਵੱਖ ਵਿਭਾਗਾਂ ਦੇ ਵਾਰਡਾਂ ਤੇ ਆਈਸੀ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ।
Amritsar News : ਮਹਾਰਾਸ਼ਟਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਆਗੂ ਗੁਰਿੰਦਰ ਸਿੰਘ ਬਾਵਾ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸ਼੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਦਾ ਦੌਰਾ ਕੀਤਾ। ਜਿਸ ਦੌਰਾਨ ਉਹਨਾਂ ਨੇ ਵੱਖ-ਵੱਖ ਵਿਭਾਗਾਂ ਦੇ ਵਾਰਡਾਂ ਤੇ ਆਈਸੀ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। 1400 ਬੈਡਾਂ ਵਾਲੇ ਇਸ ਹਸਪਤਾਲ ਵਿੱਚ ਗੁਰਿੰਦਰ ਸਿੰਘ ਬਾਵਾ ਟਰੱਸਟੀ ਹਨ ਅਤੇ ਉਹਨਾਂ ਨੇ ਹਸਪਤਾਲ ਵਿਖੇ ਪ੍ਰਬੰਧਕਾਂ ਦੇ ਨਾਲ ਮੈਡੀਕਲ ਕਾਲਜ ਨੂੰ ਹੋਰ ਅੱਗੇ ਲਿਜਾਣ ਲਈ ਸੁਪਰ ਸਪੈਸ਼ਲਿਟੀ ਦੇ ਕੋਰਸਾਂ ਦੀ ਸ਼ੁਰੂਆਤ ਲਈ ਵਿਚਾਰ ਵਟਾਂਦਰਾ ਕੀਤਾ।
ਗੁਰਿੰਦਰ ਸਿੰਘ ਬਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਿਆਂ ਦੀ ਸੇਵਾ ਸੰਭਾਲ ਦੇ ਨਾਲ ਨਾਲ ਹਰ ਖੇਤਰ ਵਿੱਚ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜਿਸ ਤਹਿਤ ਕਈ ਸਕੂਲ, ਕਾਲਜ, ਯੂਨੀਵਰਸਟੀਆਂ ਅਤੇ ਹਸਪਤਾਲ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਅੱਜ ਇਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਕਿ ਇਸ ਹਸਪਤਾਲ ਅਤੇ ਮੈਡੀਕਲ ਕਾਲਜ ਰਾਹੀਂ ਵੀ ਹਜ਼ਾਰਾਂ ਲੋਕ ਬੇਹਤਰੀਨ ਮੈਡੀਕਲ ਸੇਵਾਵਾਂ ਰਾਹੀਂ ਲਾਭ ਲੈ ਰਹੇ ਹਨ ,ਜਿਸ ਵਿੱਚ ਆਰਥੋ, ਕਾਰਡੀਅਕ ਅਤੇ ਕੈਂਸਰ ਤੱਕ ਲਈ ਇਲਾਜ ਆਧੁਨਿਕ ਉਪਲੱਬਧ ਹੈ। ਇਸ ਮੌਕੇ ਉਨ੍ਹਾਂ ਨਾਲ਼ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਿੱਜੀ ਸਹਾਇਕ ਸ਼ਾਹਬਾਜ਼ ਸਿੰਘ, ਡਾ. ਰਾਜੀਵ ਚੌਧਰੀ ਅਤੇ ਡਾ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।