Jalandhar Encounter : ਗੁਰਾਇਆ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ, ਜਵਾਬੀ ਕਾਰਵਾਈ ਚ ਜ਼ਖ਼ਮੀ ਹੋਇਆ ਸੋਨੂੰ ਖੱਤਰੀ ਗੈਂਗ ਦਾ ਗੁਰਗਾ
Jalandhar Encounter : ਐਸਐਸਪੀ ਦਿਹਾਤੀ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਗੋਪੀ ਸੋਨੂੰ ਖੱਤਰੀ ਗੈਂਗ ਦਾ ਸਾਥੀ ਸੀ। ਉਸ ਵਿਰੁੱਧ ਲੁੱਟ-ਖੋਹ, ਲੜਾਈ-ਝਗੜੇ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਸਨ।
Jalandhar Encounter : ਜਲੰਧਰ ਦੇ ਥਾਣਾ ਗੁਰਾਇਆ ਦੀ ਪੁਲਿਸ ਅਤੇ ਇੱਕ ਗੈਂਗਸਟਰ ਦਰਮਿਆਨ ਗੋਲੀਆਂ ਚੱਲੀਆਂ ਹਨ ਜਿਸ ਵਿੱਚ ਗੈਂਗਸਟਰ ਦੇ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸੰਬੰਧੀ ਪੀਟੀਸੀ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਐਸਐਚਓ ਗੁਰਾਇਆ ਸਿਕੰਦਰ ਸਿੰਘ ਵੇਰਕ ਡੀਐਸਪੀ ਫਿਲੌਰ ਸਰਵਨ ਸਿੰਘ ਬੱਲ ਦੀ ਨਿਗਰਾਨੀ ਹੇਠ ਗੁਰਾਇਆ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ, ਜਿਸ ਉੱਪਰ ਨਸ਼ਾ ਤਸਕਰੀ ਸਮੇਤ ਲੜਾਈ ਝਗੜੇ ਹੋਰ ਪੰਜ ਦੇ ਕਰੀਬ ਮਾਮਲੇ ਦਰਜ ਹਨ, ਜੋ ਕਈ ਮੁਕਦਮਿਆਂ ਵਿੱਚ ਭਗੌੜਾ ਵੀ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਨਾਕਾਬੰਦੀ ਦੌਰਾਨ ਮੁੱਖਵਰ ਦੇ ਇਤਲਾਹ ਦੇ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨੇ ਗੱਡੀ ਭਜਾ ਲਈ ਅਤੇ ਗੱਡੀ ਚੋਂ ਨਿਕਲ ਕੇ ਪੁਲਿਸ ਉੱਪਰ ਦੋ ਫਾਇਰ ਕੀਤੇ ਜਵਾਬੀ ਫਾਇਰ ਵਿੱਚ ਉਸ ਦੀ ਲੱਤ ਵਿੱਚ ਗੋਲੀ ਵੱਜੀ ਹੈ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹੈ।
ਗੁਰਾਇਆ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਇਲਾਕੇ ਵਿੱਚ ਘੁੰਮ ਰਿਹਾ ਹੈ। ਪੁਲਿਸ ਨੇ ਨਾਕਾਬੰਦੀ ਕੀਤੀ ਅਤੇ ਗੁਰਪ੍ਰੀਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਮੁਲਜ਼ਮ ਆਪਣੀ ਗੱਡੀ ਵਿੱਚ ਭੱਜ ਗਿਆ ਅਤੇ ਪੁਲਿਸ 'ਤੇ ਦੋ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿੱਚ, ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਗੁਰਪ੍ਰੀਤ ਦੀ ਲੱਤ ਵਿੱਚ ਸੱਟ ਲੱਗੀ। ਪੁਲਿਸ ਨੇ ਮੁਲਜ਼ਮ ਤੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਵਾਹਨ ਵੀ ਬਰਾਮਦ ਕੀਤਾ।
ਐਸਐਸਪੀ ਦਿਹਾਤੀ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਗੋਪੀ ਸੋਨੂੰ ਖੱਤਰੀ ਗੈਂਗ ਦਾ ਸਾਥੀ ਸੀ। ਉਸ ਵਿਰੁੱਧ ਲੁੱਟ-ਖੋਹ, ਲੜਾਈ-ਝਗੜੇ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਸਨ। ਅਦਾਲਤ ਨੇ ਉਸਨੂੰ ਦੋ ਮਾਮਲਿਆਂ ਵਿੱਚ ਭਗੌੜਾ ਐਲਾਨਿਆ ਸੀ। ਪੁਲਿਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।