ਗੁਰਸਿਮਰਨ ਮੰਡ ਨਜ਼ਰਬੰਦ ਤੋਂ ਪਰੇਸ਼ਾਨ, ਕਿਹਾ- ਅੱਤਵਾਦੀ ਮਾਰੇ ਜਾਂ ਨਾ ਪਰ ਮੈਂ ਭੁੱਖਾ ਮਰ ਜਾਵਾਂਗਾ ਜ਼ਰੂਰ

By  Pardeep Singh January 21st 2023 02:44 PM

ਲੁਧਿਆਣਾ: ਲੁਧਿਆਣਾ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹਨ। ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਬੰਦ ਹਨ। ਪ੍ਰਸ਼ਾਸਨ ਨੇ ਉਸ ਨੂੰ ਨਜ਼ਰਬੰਦ ਕਰ ਦਿੱਤਾ ਹੈ। ਮੰਡ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੰਦੀ ਤਾਂ ਉਨ੍ਹਾਂ ਦੇ ਰਾਸ਼ਨ ਅਤੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਮੰਡ ਨੇ ਕਿਹਾ ਕਿ ਅੱਤਵਾਦੀਆਂ ਨੇ ਪਤਾ ਨਹੀਂ ਉਸ ਨੂੰ ਮਾਰਨਾ ਪਰ ਕੋਈ ਕਾਰੋਬਾਰ ਨਾ ਹੋਣ ਕਰਕੇ ਉਸ ਦੇ ਘਰ ਦੀ ਆਰਥਿਕ ਹਾਲਤ ਖਰਾਬ ਹੋ ਗਈ ਹੈ। ਹੁਣ ਉਸ ਦੇ ਹਾਲਾਤ ਅਜਿਹੇ ਬਣ ਰਹੇ ਹਨ ਕਿ ਉਹ ਭੁੱਖਾ ਮਰ ਜਾਵੇਗਾ। 

ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਕਾਰਨ ਮੰਡ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮੰਡ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਰਿਹਾ ਹੈ। ਇਸ ਕਾਰਨ ਮੰਡ ਨੂੰ ਸੁਰੱਖਿਆ ਦਿੰਦੇ ਹੋਏ ਪੁਲਿਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰਵਾ ਦਿੱਤੀ ਹੈ। 

ਮੰਡ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਆ ਦੇ ਵਿਚਕਾਰ ਖੁੱਲ੍ਹੇਆਮ ਘੁੰਮਦਾ ਫਿਰਦਾ ਹੈ ਪਰ ਆਮ ਲੋਕਾਂ ਨੂੰ ਘਰਾਂ ਵਿੱਚ ਬੰਦ ਕਿਉਂ ਕੀਤਾ ਹੋਇਆ ਹੈ।

Related Post