Ludhiana News : ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

Ludhiana Veterinary Doctors Protest : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾਕਟਰਾਂ ਨੇ ਅੱਜ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਡਾਕਟਰਾਂ ਦਾ ਕਹਿਣਾ ਸੀ ਕਿ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਪਿਛਲੇ ਦੋ ਸਾਲ ਪਹਿਲਾਂ ਵੀ ਉਹਨਾਂ ਨੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਸੀ ਪਰ ਅਜੇ ਤੱਕ ਕੋਈ ਵੀ ਮੰਗਾਂ ਨਹੀਂ ਮੰਨੀਆਂ ਗਈਆਂ

By  Shanker Badra August 25th 2025 01:55 PM

Ludhiana Veterinary Doctors Protest : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਡਾਕਟਰਾਂ ਨੇ ਅੱਜ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਡਾਕਟਰਾਂ ਦਾ ਕਹਿਣਾ ਸੀ ਕਿ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਪਿਛਲੇ ਦੋ ਸਾਲ ਪਹਿਲਾਂ ਵੀ ਉਹਨਾਂ ਨੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਸੀ ਪਰ ਅਜੇ ਤੱਕ ਕੋਈ ਵੀ ਮੰਗਾਂ ਨਹੀਂ ਮੰਨੀਆਂ ਗਈਆਂ। 

ਉਹਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਭੱਤਾ ਕਾਫੀ ਘੱਟ ਮਿਲ ਰਿਹਾ, ਇਸੇ ਭੱਤੇ ਨੂੰ ਵਧਾਉਣ ਵਾਸਤੇ ਉਹ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਉਹ ਮੀਟਿੰਗਾਂ ਬੇਸਿਟਾਂ ਨਿਕਲੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿਥੇ ਸਮੇਂ ਦੇ ਲਈ ਹੜਤਾਲ ਤੇ ਜਾਣਗੇ। 

ਡਾਕਟਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਅਜਿਹੀ ਵੀਡੀਓ ਵੀ ਸਾਂਝੀ ਕੀਤੀ ਹੈ ,ਜਿਸ ਵਿੱਚ ਵੈਟਰਨਰੀ ਯੂਨੀਵਰਸਿਟੀ ਦੇ ਡਾਕਟਰਾਂ ਨੂੰ ਲੈ ਕੇ ਪਹਿਲੀਆਂ ਸਰਕਾਰਾਂ 'ਤੇ ਪੰਜਾਬ ਵਿਧਾਨ ਸਭਾ ਦੇ ਵਿੱਚ ਸਵਾਲ ਚੁੱਕਦੇ ਨਜ਼ਰ ਆ ਰਹੇ ਸਨ।

Related Post