Guru Arjan Dev Ji Shaheedi Diwas: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹਾਦਤ ‘ਤੇ ਸੰਖੇਪ ਜਾਣਕਾਰੀ

ਸ੍ਰੀ ਗੁਰੂ ਅਰਜਨ ਦੇਵ ਦੀ ਜਾ ਅੱਜ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਦੇ ਚੱਲਦੇ ਚੰਡੀਗੜ੍ਹ ’ਚ ਜਨਤਕ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ।

By  Aarti May 23rd 2023 10:18 AM -- Updated: May 23rd 2023 02:34 PM

Guru Arjan Dev Ji Shaheedi Diwas: ਸ੍ਰੀ ਗੁਰੂ ਅਰਜਨ ਦੇਵ ਦੀ ਜਾ ਅੱਜ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਦੇ ਚੱਲਦੇ ਚੰਡੀਗੜ੍ਹ ’ਚ ਜਨਤਕ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕਈ ਸਿਆਸੀ ਆਗੂਆਂ ਵੱਲੋਂ ਟਵੀਟ ਕਰ ਸਿੱਖਾਂ ਦੇ ਪੰਜਵੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਪ੍ਰਣਾਮ ਕੀਤਾ ਹੈ।


ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਸਿੱਖ ਧਰਮ ਦੇ ਵਿਕਾਸ ਅਤੇ ਲੋਕਪ੍ਰਿਅਤਾ ਤੋਂ ਈਰਖਾ ਕਰਨ ਵਾਲੇ ਮੁਗ਼ਲ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਅਤੇ ਰਾਜਸੀ ਤਾਕਤ ਦੀ ਈਨ ਮੰਨਣ ਦੀ ਥਾਂ ਖ਼ੁਦ ਦੀ ਕੁਰਬਾਨੀ ਦੇਣ ਵਾਲੇ ਸਬਰ ਅਤੇ ਸਿਦਕ ਦੀ ਮੂਰਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ- ਕੋਟਿ ਪ੍ਰਣਾਮ।

ਜਨਮ ਅਤੇ ਮਾਤਾ-ਪਿਤਾ: ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਗੋਇੰਦਵਾਲ, ਪੰਜਾਬ ਵਿੱਚ ਹੋਇਆ ਸੀ। ਉਹ ਸਿੱਖਾਂ ਦੇ ਚੌਥੇ ਗੁਰੂ,ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ। ਆਪ ਜੀ ਦੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰੂ ਦੇ ਤੌਰ ਤੇ ਉਹਨਾਂ ਦਾ ਅਤੇ ਉਹਨਾਂ ਦੇ ਉੱਤਰਾਧਿਕਾਰੀ ਹੋਣ ਦਾ ਵਿਰੋਧ ਕੀਤਾ ਸੀ। ਪ੍ਰਿਥੀ ਚੰਦ ਮੰਨਦਾ ਸੀ ਕਿ ਵੱਡਾ ਪੁੱਤਰ ਹੋਣ ਦੇ ਨਾਅਤੇ ਉਹ ਗੁਰਗੱਦੀ ਦਾ ਅਸਲ ਵਾਰਿਸ ਹੈ।  

ਆਦਿ ਗ੍ਰੰਥ ਸਾਹਿਬ ਦਾ ਸੰਕਲਨ: ਗੁਰੂ ਅਰਜਨ ਦੇਵ ਜੀ ਦੀ ਇਨਸਾਨੀਅਤ ਨੂੰ ਦੇਣ ਵਿੱਚੋਂ ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਸਭ ਤੋਂ ਮਹਤੱਵਪੂਰਨ ਯੋਗਦਾਨਾਂ ਵਿੱਚੋਂ ਇੱਕ ਰਹੀ ਹੈ। ਆਦਿ ਗ੍ਰੰਥ ਸਾਹਿਬ ਜੀ ਨੂੰ ਹੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਗੁਰੂਗੱਦੀ ਦੇ ਗੁਰੂ ਥਾਪਿਆ ਗਿਆ ਅਤੇ ਅੱਜ ਵੀ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਿਉਂਦੇ ਗੁਰੂ ਦਾ ਦਰਜਾ ਦਿੰਦੇ ਹਨ। 

ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ: ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤਸਰ, ਪੰਜਾਬ ਵਿੱਚ ਸ੍ਰੀ ਹਰਿਮੰਦਰ ਸਾਹਿਬ, ਜੋ ਕਿ ਅੱਜ ਗੋਲਡਨ ਟੈਂਪਲ ਵਜੋਂ ਵੀ ਪ੍ਰਸਿੱਧ ਹੈ, ਦੀ ਉਸਾਰੀ ਕੀਤੀ ਸੀ। ਸ੍ਰੀ ਹਰਿਮੰਦਰ ਸਾਹਿਬ ਜੀ ਦੇ ਚਾਰ ਮੁੱਖ ਦੁਆਰ ਰੱਖੇ ਗਏ ਹਨ ਜੋ ਕਿ ਸਮਾਜਿਕ ਏਕਤਾ ਦਾ ਪ੍ਰਤੀਕ ਹਨ। ਜਿਸਦਾ ਦਾ ਅਰਥ ਹੈ ਕਿ ਸਾਰੇ ਧਰਮਾਂ, ਜਾਤਾਂ ਅਤੇ ਵਰਗਾਂ ਦੇ ਲੋਕਾਂ ਦਾ ਇਸ ਧਾਰਮਿਕ ਸਥਾਨ ’ਤੇ ਸੁਆਗਤ ਹੈ। ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਇੱਕ ਮੁਸਲਮਾਨ ਸੰਤ, ਹਜ਼ਰਤ ਮੀਆਂ ਮੀਰ ਦੁਆਰਾ ਰੱਖਿਆ ਗਿਆ ਸੀ, ਜੋ ਗੁਰੂ ਅਰਜਨ ਦੇਵ ਜੀ ਦੀ ਅੰਤਰ-ਧਰਮੀ ਸਦਭਾਵਨਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਿਰਤ ਤੇ ਮਿਹਨਤ ਦਾ ਦਿੱਤਾ ਉਪਦੇਸ਼: ਸ੍ਰੀ ਗੁਰੂ ਅਰਜਨ ਦੇਵ ਜੀ ਨੇ ਈਮਾਨਦਾਰ ਕਿਰਤ, ਮਿਹਨਤ ਅਤੇ ਸਮਾਜ ਸੇਵਾ ਦੇ ਮਹੱਤਵ ਨੂੰ ਉਤਸ਼ਾਹਿਤ ਕੀਤਾ ਅਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਨੁੱਖਤਾ ਲਈ ਸਮਾਨਤਾ, ਦਾਨ ਅਤੇ ਨਿਰਸਵਾਰਥ ਸੇਵਾ ਦੀ ਅਗਵਾਈ ਵੀ ਕੀਤੀ।

ਸ਼ਹੀਦੀ: ਸ੍ਰੀ ਗੁਰੂ ਅਰਜਨ ਦੇਵ ਜੀ ਦੀ ਆਪਣੇ ਵਿਸ਼ਵਾਸ ਪ੍ਰਤੀ ਅਟੁੱਟ ਵਚਨਬੱਧਤਾ ਅਤੇ ਉਨ੍ਹਾਂ ਦੇ ਸਿਧਾਂਤਾਂ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰਨ ਕਾਰਨ ਉਨ੍ਹਾਂ ਦੀ ਸ਼ਹੀਦੀ ਹੋਈ। ਉਨ੍ਹਾਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੇ ਹੁਕਮਾਂ ਹੇਠ ਬਹੁਤ ਤਸੀਹੇ ਦਿੱਤੇ ਗਏ ਸਨ। ਫਿਰ 30 ਮਈ, 1606 ਨੂੰ, ਗੁਰੂ ਅਰਜਨ ਦੇਵ ਜੀ ਨੂੰ ਇੱਕ ਬਲਦੀ ਤੱਵੀ 'ਤੇ ਬਿਠਾ ਸ਼ਹੀਦ ਕਰ ਦਿੱਤਾ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਜਿੱਥੇ ਸਿੱਖਾਂ ਦੇ ਚੌਥੇ ਗੁਰੂ ਸਨ ਉੱਥੇ ਹੀ ਸ਼ਹੀਦ ਹੋਣ ਵਾਲੇ ਪਹਿਲੇ ਸਿੱਖ ਗੁਰੂ ਵੀ ਹਨ।

ਇਹ ਵੀ ਪੜ੍ਹੋ: IMD Issues Alert: ਜਾਣੋ ਪੰਜਾਬ ’ਚ ਅੱਤ ਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ ?; ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

Related Post