ਮੀਂਹ ਤੇ ਸ਼ਰਧਾ ਭਾਰੂ ! ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਠਾਠਾਂ ਮਾਰਦਾ ਇਕੱਠ, ਵੇਖੋ ਵੀਡੀਓ

Sri Guru Arjun Dev Jis Gurutagaddi Diwas : ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ, ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ।

By  KRISHAN KUMAR SHARMA August 25th 2025 12:17 PM -- Updated: August 25th 2025 12:23 PM

Sri Guru Arjun Dev Jis GurutaGadhi Diwas : ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ 'ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ 'ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ।

ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ, ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਅਰਦਾਸ ਕੀਤੀ ਗਈ ਕਿ ਸਤਿਗੁਰੂ ਕਿਰਪਾ ਕਰਨ ਅਤੇ ਸਮੁੱਚੇ ਸੰਸਾਰ 'ਤੇ ਮਿਹਰ ਭਰਿਆ ਹੱਥ ਰੱਖਣ।ਆਈਆਂ ਸੰਗਤਾਂ ਨੇ ਗੁਰੂ 

ਚਰਨਾਂ ਹਾਜਰੀ ਭਰੀ ਤੇ ਸਰਬਤ ਦੇ ਭਲੇ ਦੀ  ਅਰਦਾਸ ਕੀਤੀ। ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ ਉਹਨਾਂ ਦੀ ਆਸਥਾ ਵਿੱਚ ਕੋਈ ਵੀ ਕਮੀ ਨਜ਼ਰ ਨਹੀਂ ਆਈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੈਨੇਜਰ ਵਿਕਰਮ ਸਿੰਘ ਨੇ ਸਮੂਹ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ  ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ll ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ, ਪੰਜਵੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਗੁਰੱਤਾ ਗੱਦੀ ਦਿਵਸ ਦੀ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ। ਸੰਸਾਰ ਦੇ ਪ੍ਰਮੁੱਖ ਧਰਮਾਂ ਵਿਚ ਸਿੱਖ ਧਰਮ ਦਾ ਸਥਾਨ ਬੜਾ ਹੀ ਮਹੱਤਵਪੂਰਨ ਹੈ। ਪ੍ਰਮੁੱਖ ਧਰਮਾਂ ਦੇ ਇਤਿਹਾਸ ਵਿਚ ਸਿੱਖ ਧਰਮ ਸਭ ਤੋਂ ਨਵੀ ਸੋਚ ਪ੍ਰਦਾਨ ਕਰਨ ਵਾਲਾ ਜੀਵਨ ਮਾਰਗ ਹੈ।

Related Post