Garhshankar Beadbi Incident : ਨੂਰਪੁਰ ਚ ਸਾਹਮਣੇ ਆਈ ਬੇਅਦਬੀ ਦੀ ਘਟਨਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਗਏ
Garhshankar Beadbi : ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਟਹਿਲ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਗੁਰਦੁਆਰਾ ਸਾਹਿਬ ਵਿੱਖੇ ਇੱਕ ਸਮਾਗਮ ਉਪਰੰਤ ਜਦੋ ਉਹ ਸ਼ਾਮ ਦੇ ਸਮੇਂ ਗੁਰੂਦੁਆਰਾ ਸਾਹਿਬ ਵਿੱਖੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ।
Guru Granth Sahib Beadbi : ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਕੇ ਬੇਅਦਵੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਸਬੰਧ ਵਿੱਚ ਮਾਹਿਲਪੁਰ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਟਹਿਲ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਗੁਰਦੁਆਰਾ ਸਾਹਿਬ ਵਿੱਖੇ ਇੱਕ ਸਮਾਗਮ ਉਪਰੰਤ ਜਦੋ ਉਹ ਸ਼ਾਮ ਦੇ ਸਮੇਂ ਗੁਰੂਦੁਆਰਾ ਸਾਹਿਬ ਵਿੱਖੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਉਨ੍ਹਾਂ ਵਲੋਂ ਕਮੇਟੀ ਦੇ ਪ੍ਰਧਾਨ ਅਤੇ ਪਿੰਡ ਵਾਸੀਆਂ ਨੂੰ ਸੁਚਿੱਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਥਾਣਾ ਮਾਹਿਲਪੁਰ ਪੁਲਿਸ ਨੂੰ ਸੁਚਿੱਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕ ਨੇ ਬੇਅਦਵੀ ਦੀ ਘਟਨਾ ਦੀ ਸਖ਼ਤ ਆਲੋਚਨਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਇਸ ਸਬੰਧ ਵਿੱਚ ਜਸਪ੍ਰੀਤ ਸਿੰਘ ਡੀਐਸਪੀ ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।