Bathinda News : ਮੰਗਾਂ ਨੂੰ ਲੈ ਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ

Guru Hargobind Thermal Plant : ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਨੂੰ ਲੈਕੇ 02 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪ੍ਰੀਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਧਰਨਾ ਦਿੱਤਾ ਜਾਵੇਗਾ।

By  KRISHAN KUMAR SHARMA August 30th 2026 04:11 PM

Guru Hargobind Thermal Plant : ਲਹਿਰਾ ਮੁਹੱਬਤ 30 ਅਗਸਤ 2026 ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ 'ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈਕੇ ਸ਼ੁਰੂ ਕੀਤੀ ਹੜਤਾਲ ਦੂਸਰੇ ਦਿਨ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਗਸੀਰ ਸਿੰਘ ਭੰਗੂ, ਇਕਬਾਲ ਪੂਹਲਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ਼ ਕਰਕੇ ਥਰਮਲ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 07 ਦੀ ਸਰਵਿਸ ਰੋਡ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

'ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗ 'ਚ ਕੀਤਾ ਜਾਵੇ ਮਰਜ਼'

ਆਗੂਆਂ ਨੇ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਤਜ਼ਰਬੇ ਦੇ ਅਧਾਰ ਤੇ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਆਗੂਆਂ ਨੇ ਅਗਲੇ ਸੰਘਰਸ਼ਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਮੰਗਾਂ ਨੂੰ ਲੈਕੇ 02 ਸਤੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪ੍ਰੀਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਧਰਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ...Moga ’ਚ 3 ਸਾਲਾਂ ਮਾਸੂਮ ਆਇਆ ਟਰੈਕਟਰ ਟਰਾਲੇ ਦੀ ਲਪੇਟ ’ਚ; ਹੋਈ ਮੌਤ, ਇੰਝ ਵਾਪਰਿਆ ਸੀ ਹਾਦਸਾ

Related Post