GDNU Exam News : ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 6 ਜੂਨ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, ਜਾਣੋ ਨਵੀਂਆਂ ਤਰੀਕਾਂ

GNDU Exam Postponed : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਹ ਸਾਰੀਆਂ ਪ੍ਰੀਖਿਆਵਾਂ 20 ਜੂਨ ਨੂੰ ਕਰਵਾਈਆਂ ਜਾਣਗੀਆਂ।

By  KRISHAN KUMAR SHARMA June 5th 2025 12:38 PM -- Updated: June 5th 2025 12:49 PM
GDNU Exam News : ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 6 ਜੂਨ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, ਜਾਣੋ ਨਵੀਂਆਂ ਤਰੀਕਾਂ

GNDU Exam Postponed : ਸਿੱਖ ਭਾਈਚਾਰੇ ਵੱਲੋਂ ਜੂਨ 1984 ਦੇ ਦੁਖਾਂਤ ਤਹਿਤ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਨੇ ਹਰ ਸਿੱਖ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ ਅਤੇ ਅੱਜ ਵੀ ਉਹ ਜ਼ਖ਼ਮੀ ਅੱਲ੍ਹੇ ਹਨ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।

ਯੂਨੀਵਰਸਿਟੀ ਵੱਲੋਂ ਬਾਕਾਇਦਾ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਕਿਹਾ ਗਿਆ ਹੈ। 


ਯੂਨੀਵਰਸਿਟੀ ਵੱਲੋਂ ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਦੀ ਮਿਤੀ ਹੁਣ 20 ਜੂਨ ਐਲਾਨੀ ਗਈ ਹੈ। ਹਾਲਾਂਕਿ ਯੂਨੀਵਰਸਿਟੀ ਦੇ ਪੱਤਰ ਵਿੱਚ ਪ੍ਰੀਖਿਆਵਾਂ ਰੱਦ ਕਰਨ ਦਾ ਕਾਰਨ ਪ੍ਰਬੰਧਕੀ ਕਾਰਨਾਂ ਨੂੰ ਦੱਸਿਆ ਗਿਆ ਹੈ, ਪਰੰਤੂ ਮੰਨਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਨੇ ਇਹ ਪ੍ਰੀਖਿਆ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਕੀਤੀਆਂ ਹਨ।

Related Post