ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Patiala News: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ

By  Amritpal Singh April 9th 2023 06:47 PM

Patiala News: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਥੇ ਹੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ। ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਗੁਰਦੁਆਰਾ ਪ੍ਰਬੰਧਕ ਤੇ ਸੰਗਤ ਆਦਿ ਸ਼ਾਮਲ ਸਨ। 

ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਨੇ ਦੱਸਿਆ ਕਿ ਭਲਕੇ 10 ਅਪ੍ਰੈਲ ਨੂੰ ਸਵੇਰੇ 9.30 ਵਜੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ 19 ਨੰ: ਫਾਟਕ, ਲਾਹੌਰੀ ਗੇਟ, ਸ਼ੇਰੇ ਏ ਪੰਜਾਬ ਮਾਰਕੀਟ, ਧਰਮਪੁਰਾ ਬਾਜ਼ਾਰ, ਅਨਾਰਦਾਨਾ ਚੌਂਕ, ਅਦਾਲਤ ਬਜ਼ਾਰ, ਸਦਰ ਬਜ਼ਾਰ, ਕਿਲਾ ਚੌਂਕ, ਗੁੜ ਮੰਡੀ ਤੋਂ ਵੱਖ ਵੱਖ ਬਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਪਤ ਹੋਵੇਗਾ।

 ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ 10 ਅਪ੍ਰੈਲ ਦੇਰ ਰਾਤ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ 11 ਅਪ੍ਰੈਲ ਨੂੰ ਦਿਨ ਸਮੇਂ ਵੀ ਗੁਰਬਾਣੀ ਕੀਰਤਨ ਪ੍ਰਵਾਹ ਚੱਲੇਗਾ ਅਤੇ ਦੇਰ ਰਾਤ ਨੂੰ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਗੁਰਮੀਤ ਸਿੰਘ ਸੁਨਾਮ, ਭਾਗ ਸਿੰਘ, ਮਨਦੀਪ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਭਵਨਪੁਨੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

Related Post