Gurugram Thar Accident : ਡਿਵਾਈਡਰ ਨਾਲ ਟਕਰਾਈ ਤੇਜ਼ ਰਫ਼ਤਾਰ Thar, 5 ਨੌਜਵਾਨਾਂ ਦੀ ਮੌਤ ,ਇੱਕ ਜ਼ਖਮੀ

Gurugram Thar Accident : ਗੁਰੂਗ੍ਰਾਮ ਵਿੱਚ ਸ਼ਨੀਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਥਾਰ ਕਾਰ ਰਾਸ਼ਟਰੀ ਰਾਜਮਾਰਗ 48 ਦੇ ਐਗਜ਼ਿਟ 9 'ਤੇ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਗੰਭੀਰ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ

By  Shanker Badra September 27th 2025 08:40 AM

Gurugram Thar Accident : ਗੁਰੂਗ੍ਰਾਮ ਵਿੱਚ ਸ਼ਨੀਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਥਾਰ ਕਾਰ ਰਾਸ਼ਟਰੀ ਰਾਜਮਾਰਗ 48 ਦੇ ਐਗਜ਼ਿਟ 9 'ਤੇ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਗੰਭੀਰ ਜ਼ਖਮੀ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਸਵੇਰੇ 4:30 ਵਜੇ ਦੇ ਕਰੀਬ ਵਾਪਰਿਆ ਹੈ। ਥਾਰ 'ਚ ਉੱਤਰ ਪ੍ਰਦੇਸ਼ ਦੇ 6 ਨੌਜਵਾਨ ਸਵਾਰ ਸਨ ,ਜੋ ਕਿਸੇ ਕੰਮ ਲਈ ਗੁਰੂਗ੍ਰਾਮ ਆਏ ਸਨ। ਜਿਵੇਂ ਹੀ ਉਨ੍ਹਾਂ ਦੀ ਗੱਡੀ ਰਾਜੀਵ ਚੌਕ ਵੱਲ ਹਾਈਵੇਅ ਦੇ ਐਗਜ਼ਿਟ 9 ਤੋਂ ਬਾਹਰ ਨਿਕਲੀ ਤਾਂ ਤੇਜ਼ ਰਫ਼ਤਾਰ ਕਾਰਨ ਕਾਰ ਨੇ ਸੰਤੁਲਨ ਗੁਆ ਦਿੱਤਾ ਅਤੇ ਡਿਵਾਈਡਰ ਨਾਲ ਟਕਰਾ ਗਈ।

ਇਹ ਟੱਕਰ ਇੰਨਾ ਭਿਆਨਕ ਸੀ ਕਿ ਥਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਇੱਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।


Related Post