ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਮੀਂਹ ਨਾਲ ਹੋਵੇਗੀ ਗੜ੍ਹੇਮਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ 25 ਜਨਵਰੀ ਤੱਕ ਮੀਂਹ ਪਵੇਗਾ ਅਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।

By  Aarti January 20th 2023 12:35 PM

Punjab Weather Update: ਬੀਤੇ ਦਿਨ ਪੰਜਾਬ ’ਚ ਪਈ ਹਲਕੀ ਬੂੰਦਾਬਾਂਦੀ ਨਾਲ ਲੋਕਾਂ ਨੂੰ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਤੋਂ ਰਾਹਤ ਮਿਲੀ। ਇਸ ਹਲਕੇ ਮੀਂਹ ਨਾਲ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲੀ। ਤਾਪਮਾਨ ਵਿਚ ਵੀ ਵਾਧਾ ਨਜ਼ਰ ਆਇਆ। ਪਰ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਪੰਜਾਬ ਚ ਮੌਸਮ ’ਚ ਬਦਲਾਅ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕਿਹਾ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਨੂੰ ਕਈ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਨਾਲ ਆਉਣ ਵਾਲੇ ਦੋ ਦਿਨਾਂ ਤੱਕ ਮੌਸਮ ਕਾਫੀ ਖੁਸ਼ਕ ਵੀ ਰਹੇਗਾ।

ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਚ 25 ਜਨਵਰੀ ਤੱਕ ਮੀਂਹ ਪਵੇਗਾ ਅਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਇਸ ਦੌਰਾਨ ਸੂਬੇ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਹਾੜਾਂ ਵਿੱਚ 25 ਜਨਵਰੀ ਤੱਕ ਮੌਸਮ ਖ਼ਰਾਬ ਰਹੇਗਾ।

ਦੱਸ ਦਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋਈ ਹਲਕੀ ਬੂੰਦਾਬਾਂਦੀ ਨਾਲ ਜਿਥੇ ਠੰਢ ਤੋਂ ਰਾਹਤ ਮਿਲੀ ਉਥੇ ਹੀ ਇਹ ਮੀਂਹ ਫ਼ਸਲਾਂ ਲਈ ਵੀ ਲਾਹੇਵੰਦ ਹੈ, ਕਿਉਂਕਿ ਕਈ ਦਿਨਾਂ ਤੋਂ ਪੈ ਰਹੇ ਕੋਹਰੇ ਕਾਰਨ ਫ਼ਸਲਾਂ ਬੁਰੀ ਤਰ੍ਹਾਂ ਮੁਰਝਾ ਗਈਆਂ ਸਨ। ਬੀਤੇ ਦਿਨ ਫਰੀਦਕੋਟ ਵਿੱਚ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ। ਇੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਹੁਣ ਖੇਡ ਕਾਰੋਬਾਰੀਆਂ ਨੇ ਖੋਲ੍ਹਿਆ ਪੰਜਾਬ ਸਰਕਾਰ ਖਿਲਾਫ ਮੋਰਚਾ, ਇਹ ਹਨ ਮੰਗਾਂ

Related Post