SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

By  KRISHAN KUMAR SHARMA May 7th 2026 03:54 PM -- Updated: May 7th 2026 03:56 PM

SGPC : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ (Harinder Singh Tarn Tarni Passed Away) ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Related Post