ਹਰਸਿਮਰਤ ਕੌਰ ਬਾਦਲ ਨੇ CM ਮਾਨ ਨੂੰ ਦੱਸਿਆ ਗਾਇਕ ਮੂਸੇਵਾਲਾ ਦਾ ਕਾਤਲ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ ਲੈਣ ਲਈ ਵਿਧਾਨ ਸਭਾ ਅੱਗੇ ਲਗਾਏ ਧਰਨੇ 'ਤੇ ਹਰਸਿਮਰਤ ਕੌਰ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਊਰਟੀ ਵਾਪਸ ਲੈ ਕੇ ਉਸ ਦਾ ਪ੍ਰਚਾਰ ਕੀਤਾ ਗਿਆ, ਜਿਸ ਕਾਰਣ ਗੈਂਗਸਟਰਾਂ ਨੂੰ ਕਤਲ ਕਰਨ ਦਾ ਮੌਕਾ ਮਿਲ ਗਿਆ।

By  Jasmeet Singh March 7th 2023 02:48 PM -- Updated: March 7th 2023 03:11 PM

ਬਠਿੰਡਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਇਨਸਾਫ ਲੈਣ ਲਈ ਵਿਧਾਨ ਸਭਾ ਅੱਗੇ ਲਗਾਏ ਧਰਨੇ 'ਤੇ ਹਰਸਿਮਰਤ ਕੌਰ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਊਰਟੀ ਵਾਪਸ ਲੈ ਕੇ ਉਸ ਦਾ ਪ੍ਰਚਾਰ ਕੀਤਾ ਗਿਆ, ਜਿਸ ਕਾਰਣ ਗੈਂਗਸਟਰਾਂ ਨੂੰ ਕਤਲ ਕਰਨ ਦਾ ਮੌਕਾ ਮਿਲ ਗਿਆ। 

ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਤਲ ਤੋਂ ਬਾਅਦ ਵੀ ਗੈਂਗਸਟਰਾਂ ਨੂੰ ਫੜਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲੇ ਨਹੀਂ ਕੀਤੇ ਗਏ, ਸਗੋਂ ਦਿੱਲ ਪੁਲਿਸ ਨੇ ਫੜ ਕੇ ਪੰਜਾਬ ਦੇ ਹਵਾਲੇ ਕੀਤਾ। ਉਹ ਵੀ ਫਰਾਰ ਹੋ ਗਏ, ਜੇਲ੍ਹਾਂ ਵਿੱਚ ਬੰਦ ਗੈਂਗਸਟਰ ਵੀ ਗੈਂਗਸਟਰਵਾਰ ਹੋ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਤਾਂ ਕਿਸੇ ਨੂੰ ਬਚਾ ਰਹੀ ਹੈ ਜਾਂ ਸਚਾਈ ਨੂੰ ਲੁਕੋ ਰਹੀ ਜਾਂ ਸਰਕਾਰ ਨਖਿਧ ਹੋ ਗਈ ਹੈ। ਜਿਸ ਕਰਕੇ ਇਹਨਾਂ ਨੂੰ ਕੁਰਸੀ 'ਤੇ ਬੈਠਣ ਦਾ ਕੋਈ ਹੱਕ ਨਹੀਂ ਹੈ।

ਮਨੀਸ਼ ਸਿਸੋਦੀਆ ਦੀ ED ਵੱਲੋਂ ਪੁੱਛਗਿਛ ਕੀਤੇ ਜਾਣ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਜਿਸ ਮੁਨੀਸ਼ ਸਿਸੋਦੀਆ ਨੇ ਦਿੱਲੀ ਦੀ ਅਕਸਾਈਜ ਪੋਲਿਸੀ ਬਣਾਈ, ਉਸੇ ਨੇ ਹੀ ਪੰਜਾਬ ਦੀ ਐਕਸਾਈਜ਼ ਪਾਲਿਸੀ ਬਣਾਈ ਹੈ। ਇਸ ਕਰਕੇ ਪੰਜਾਬ ਬਾਰੇ ਵੀ ਉਸ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਕੱਟੜ ਇਮਾਨਦਾਰ ਸਰਕਾਰ ਨੇ ਪੰਜਾਬ ਨੂੰ ਵੀ ਬਹੁਤ ਚੂਨਾ ਲਗਾਇਆ ਹੈ ਅਤੇ ਲਗਾਈ ਜਾ ਰਹੇ ਹਨ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਤੋਂ ਬਾਅਦ ਵੀ ਕੁਝ ਨਹੀਂ ਸਿੱਖਿਆ, ਹੁਣ ਉਹ ਕਿਸੇ ਕਮੇਡੀ ਸ਼ੋਅ ਦੇ ਕਲਾਕਾਰ ਨਹੀਂ ਰਹੇ। ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਲਈ ਉਨ੍ਹਾਂ ਵਿੱਚ ਸੰਜੀਦਗੀ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਰਾਖੀ ਕਰਨੀ ਚਾਹੀਦੀ ਹੈ ਨਾ ਕੇ ਕੇਂਦਰ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਅੱਗੇ ਘੁਟਨੇ ਟੇਕਣੇ ਚਾਹੀਦੇ ਹਨ, ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਜੋ ਫਾਲਤੂ ਗੱਲਾਂ ਅਤੇ ਮਖੌਲਬਾਜ਼ੀ ਚੋਣਾਂ ਜਿੱਤਣ ਤੋਂ ਪਹਿਲਾਂ ਕੀਤੀਆਂ, ਉਹੀ ਵਿਧਾਨ ਸਭਾ ਵਿੱਚ ਕਰਕੇ ਪੰਜਾਬ ਦਾ ਜਲੂਸ ਕੱਢਿਆ ਜਾ ਰਿਹਾ ਹੈ।

Related Post