ਹਰਸਿਮਰਤ ਕੌਰ ਬਾਦਲ ਨੇ CM ਮਾਨ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

By  Pardeep Singh December 20th 2022 07:53 PM

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਸੰਸਦ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦਾ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਨਸ਼ੇ ਦੀ ਹਾਲਤ ਵਿੱਚ ਬੈਠਦਾ ਸੀ। ਉਹ ਹੁਣ ਰਾਜ ਚਲਾ ਰਿਹਾ ਹੈ। ਉਨ੍ਹਾਂ ਕੋਲ ਬੈਠਣ ਵਾਲੇ ਮੈਂਬਰਾਂ ਨੂੰ ਸੀਟ ਬਦਲਣ ਦੀ ਸ਼ਿਕਾਇਤ ਕਰ ਦਿੱਤੀ ਸੀ।


ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜਿਹੜਾ ਮੁੱਖ ਮੰਤਰੀ ਪਾਰਲੀਮੈਂਟ ਵਿੱਚ 11 ਵਜੇ ਨਸ਼ੇ ਦੀ ਹਾਲਤ 'ਚ ਆਉਂਦਾ ਸੀ, ਉਹ ਅੱਜ ਸੂਬਾ ਚਲਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਵੀ ਕਰਾਰੀ ਹੱਥੇ ਲਿਆ। ਉਨ੍ਹਾਂ ਦਾ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ ਅਤੇ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪੰਜਾਬ ਦੀਆਂ ਸੜਕਾਂ 'ਤੇ ਲਿਖਿਆ ਹੁੰਦਾ ਹੈ ਕਿ ਸ਼ਰਾਬ ਪੀ ਕੇ ਗੱਡੀ ਨਾ ਚਲਾਓ ਪਰ ਪੰਜਾਬ 'ਚ ਸਰਕਾਰ ਸ਼ਰਾਬ ਪੀ ਕੇ ਚੱਲ ਰਹੀ ਹੈ। ਇਹ ਹਾਲਾਤ ਹਨ।

ਇਸ ਤੋਂ ਬਾਅਦ  ਅਰਵਿੰਦ ਕੇਜਰੀਵਾਲ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਜਿੱਤਣ ਲਈ ਮਾਨ ਨੇ ਮਾਂ ਤੋਂ ਸਹੁੰ ਚੁੱਕੀ ਕਿ ਅੱਜ ਤੋਂ ਬਾਅਦ ਸ਼ਰਾਬ ਨੂੰ ਹੱਥ ਨਹੀਂ ਲਾਉਣਗੇ। ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਨੇ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਪਿਛਲੇ 10 ਮਹੀਨਿਆਂ ਵਿੱਚ ਸਾਡੇ ਪੰਜਾਬ ਦੀ ਹਾਲਤ ਵਿਗੜ ਗਈ ਹੈ।


Related Post