ਹਰਸਿਮਰਤ ਕੌਰ ਬਾਦਲ ਨੇ ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਲਈ ਗਡਕਰੀ ਦਾ ਦਖ਼ਲ ਦੀ ਕੀਤੀ ਮੰਗ

By  Pardeep Singh January 3rd 2023 08:18 PM

ਚੰਡੀਗੜ੍ਹ/03 ਜਨਵਰੀ: ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਚੰਡੀਗੜ੍ਹ ਰੋਡ ’ਤੇ ਬਰਨਾਲਾ ਬਾਈਪਾਸ ’ਤੇ ਬਣਨ ਵਾਲੇ ਫਲਾਈਓਵਰ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਤੋਂ ‘ਨਿੱਜੀ ਦਖਲ’ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਸ ਕੰਮ ਵਿੱਚ ਦੇਰੀ ਹੋ ਰਹੀ ਹੈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਅਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੰਤਰੀ ਗਡਕਰੀ ਨੂੰ ਲਿਖੇ ਇੱਕ ਪੱਤਰ ਵਿੱਚ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਫਲਾਈਓਵਰ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ 7 ਸਤੰਬਰ 2021 ਨੂੰ ਮੰਤਰੀ ਦੁਆਰਾ ਆਯੋਜਿਤ ਇੱਕ ਵਰਚੁਅਲ ਮੀਟਿੰਗ ਵਿੱਚ ਵੀ ਇਸ ਮੁੱਦੇ 'ਤੇ ਚਰਚਾ ਕੀਤੀ ਗਈ ਸੀ।

ਉਨ੍ਹਾਂ ਨੇ ਕਿਹਾ ਹੈ ਕਿ ਪਰ ਕੁਝ ਪ੍ਰਸ਼ਾਸਕੀ ਕਾਰਨਾਂ ਕਰਕੇ ਪ੍ਰੋਜੈਕਟ ਦਾ ਕੰਮ ਰੁਕ ਗਿਆ ਸੀ, ਜਿਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀ ਲੋੜ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਇਲਾਕਾ ਹਾਦਸਿਆਂ ਵਾਲਾ ਇਲਾਕਾ ਹੈ ਅਤੇ ਸਰਦੀਆਂ ਵਿੱਚ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Related Post