1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ ,CM ਨਾਇਬ ਸਿੰਘ ਸੈਣੀ ਦਾ ਐਲਾਨ

Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ। ਸੀਐਮ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਹਰਿਆਣਾ ਸਰਕਾਰ ਵਿੱਚ ਨੌਕਰੀਆਂ ਮਿਲਣਗੀਆਂ। 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਸਰਕਾਰ ਦਾ ਕਦਮ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ

By  Shanker Badra August 25th 2025 08:32 PM

Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਵੱਡਾ ਐਲਾਨ ਕੀਤਾ ਹੈ। ਸੀਐਮ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਹਰਿਆਣਾ ਸਰਕਾਰ ਵਿੱਚ ਨੌਕਰੀਆਂ ਮਿਲਣਗੀਆਂ। 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਸਰਕਾਰ ਦਾ ਕਦਮ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ।

ਕਿੰਨੇ ਲੋਕਾਂ ਦੀ ਹੋਈ ਸੀ ਮੌਤ ?

ਦੱਸ ਦੇਈਏ ਕਿ ਸਾਲ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਕਤਲੇਆਮ ਹੋਇਆ ਸੀ। ਇਸ ਕਤਲੇਆਮ ਦੌਰਾਨ ਹਰਿਆਣਾ ਦੇ 121 ਲੋਕਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਹੁਣ ਸਾਰੇ 121 ਪਰਿਵਾਰਾਂ ਦੇ ਮੌਜੂਦਾ ਮੈਂਬਰ ਨੂੰ ਹਰਿਆਣਾ ਸਰਕਾਰ ਉਨ੍ਹਾਂ ਦੀ ਸਹਿਮਤੀ ਨਾਲ ਪਹਿਲ ਦੇ ਆਧਾਰ 'ਤੇ ਨੌਕਰੀ ਦੇਵੇਗੀ।

ਹਰਿਆਣਾ ਵਿੱਚ ਕਿੰਨਾ ਨੁਕਸਾਨ ਹੋਇਆ?

1984 ਵਿੱਚ ਹਰਿਆਣਾ ਵਿੱਚ ਹੋਏ ਸਿੱਖ ਕਤਲੇਆਮ ਦੌਰਾਨ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ।

Related Post