Haryana ਦੇ CM ਨਾਇਬ ਸਿੰਘ ਸੈਣੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਵਿਧਾਨ ਸਭਾ ਚ ਪ੍ਰਸਤਾਵ ਪੇਸ਼

Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹਰਿਆਣਾ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਹੈ ,ਜੋ ਸਦਨ ​​ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਸਾਲ ਨੌਵੇਂ ਸਿੱਖ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸਾਲ

By  Shanker Badra August 25th 2025 07:55 PM -- Updated: August 25th 2025 08:22 PM

Haryana News :  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹਰਿਆਣਾ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕੀਤਾ ਹੈ ,ਜੋ ਸਦਨ ​​ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਸਾਲ ਨੌਵੇਂ ਸਿੱਖ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸਾਲ ਹੈ। ਇਹ ਸਦਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਕੇ ਸ਼ਰਧਾਂਜਲੀ ਭੇਟ ਕਰਦਾ ਹੈ। 

ਉਨ੍ਹਾਂ ਕਿਹਾ ਕਿ ਇਹ ਸਦਨ 1675 'ਚ ਦਿੱਲੀ ਦੇ ਚਾਂਦਨੀ ਚੌਂਕ 'ਚ ਗੁਰੂ ਸਾਹਿਬ ਵੱਲੋਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਸ਼ਹੀਦੀ ਨੂੰ ਨਮਨ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਦਨ ਗੁਰੂ ਸਾਹਿਬ ਦੀ ਕੁਰਬਾਨੀ ਦੇ 350ਵੇਂ ਸ਼ਹੀਦੀ ਸਾਲ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਉਣ ਦਾ ਪ੍ਰਣ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਹਰਿਆਣਾ ਦੀ ਧਰਤੀ ਨਾਲ ਗਹਿਰਾ ਸਬੰਧ ਸੀ। 

ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ ਦੌਰਾਨ ਕੁਰੂਕਸ਼ੇਤਰ, ਪਿਹੋਵਾ, ਕੈਥਲ, ਜੀਂਦ, ਅੰਬਾਲਾ, ਚੀਕਾ ਅਤੇ ਰੋਹਤਕ ਦਾ ਦੌਰਾ ਕੀਤਾ ਅਤੇ ਇਸ ਧਰਤੀ ਨੂੰ ਪਵਿੱਤਰ ਕੀਤਾ। ਇਨ੍ਹਾਂ ਸਥਾਨਾਂ 'ਤੇ ਸਥਿਤ ਪਵਿੱਤਰ ਗੁਰਦੁਆਰੇ, ਜਿਵੇਂ ਕਿ ਜੀਂਦ ਵਿੱਚ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਅੰਬਾਲਾ ਵਿਖੇ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਉਨ੍ਹਾਂ ਦੇ ਅਸ਼ੀਰਵਾਦ ਅਤੇ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ। 

ਇਸ ਤੋਂ ਇਲਾਵਾ ਸਦਨ ਨੇ ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਸ਼ਹੀਦੀ ਨੂੰ ਵੀ ਯਾਦ ਕੀਤਾ ਗਿਆ। ਸਦਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪਾਵਨ ਸੀਸ ਦਿੱਲੀ ਦੇ ਚਾਂਦਨੀ ਚੌਂਕ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜੈਤਾ ਜੀ ਉਰਫ਼ ਭਾਈ ਜੀਵਨ ਸਿੰਘ ਜੀ ਦੀ ਬੇਮਿਸਾਲ ਵੀਰਤਾ ਨੂੰ ਯਾਦ ਕੀਤਾ। ਇਹ ਸਦਨ ਸੋਨੀਪਤ ਜ਼ਿਲ੍ਹੇ ਦੇ ਪਿੰਡ ਬਡਖਾਲਸਾ ਦੇ ਸ਼ਹੀਦ ਕੁਸ਼ਲ ਸਿੰਘ ਦਹੀਆ ਜੀ ਦੀ ਕੁਰਬਾਨੀ ਨੂੰ ਵੀ ਯਾਦ ਕਰਦਾ ਹੈ। 

Related Post