Punjab-Haryana Water dispute : ਹਰਿਆਣਾ ਦੇ CM ਨਾਇਬ ਸਿੰਘ ਸੈਣੀ ਦਾ ਬਿਆਨ , ਪੰਜਾਬ ਨੂੰ ਘਟੀਆ ਰਾਜਨੀਤੀ ਨਹੀਂ ਕਰਨੀ ਚਾਹੀਦੀ ,ਇਹ ਗੁਰੂਆਂ ਦੀ ਧਰਤੀ ਹੈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਘਟੀਆ ਰਾਜਨੀਤੀ ਨਹੀਂ ਕਰਨੀ ਚਾਹੀਦੀ, ਇਹ ਗੁਰੂਆਂ ਦੀ ਧਰਤੀ ਹੈ। ਅੱਜ ਮੈਂ ਇਹ ਕਹਿੰਦਾ ਹਾਂ ਕਿ ਜੇਕਰ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਜ਼ਰੂਰਤ ਪੈਂਦੀ ਹੈ ਤਾਂ ਹਰਿਆਣਾ ਦੀ ਧਰਤੀ ਹੇਠੋਂ ਵੀ ਪਾਣੀ ਕੱਢ ਕੇ ਪੰਜਾਬ ਵਾਸੀਆਂ ਦੀ ਪਿਆਸ ਬੁਝਾਉਣ ਦਾ ਕੰਮ ਕਰਾਂਗੇ
Punjab-Haryana Water dispute : ਪਾਣੀ ਦੇ ਮੁੱਦੇ ਉਤੇ ਪੰਜਾਬ ਦੀ ਆਲ ਪਾਰਟੀ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੂੰ ਘਟੀਆ ਰਾਜਨੀਤੀ ਨਹੀਂ ਕਰਨੀ ਚਾਹੀਦੀ, ਇਹ ਗੁਰੂਆਂ ਦੀ ਧਰਤੀ ਹੈ। ਅੱਜ ਮੈਂ ਇਹ ਕਹਿੰਦਾ ਹਾਂ ਕਿ ਜੇਕਰ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਜ਼ਰੂਰਤ ਪੈਂਦੀ ਹੈ ਤਾਂ ਹਰਿਆਣਾ ਦੀ ਧਰਤੀ ਹੇਠੋਂ ਵੀ ਪਾਣੀ ਕੱਢ ਕੇ ਪੰਜਾਬ ਵਾਸੀਆਂ ਦੀ ਪਿਆਸ ਬੁਝਾਉਣ ਦਾ ਕੰਮ ਕਰਾਂਗੇ।
ਦਰਅਸਲ 'ਚ ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਘਮਸਾਣ ਚੱਲ ਰਿਹਾ ਹੈ। ਆਲ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਸਰਕਾਰ ਦਾ ਸਮਰਥਨ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਇਹ ਸਾਰੇ ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਸਰਕਾਰ ਦੇ ਫੈਸਲੇ ਦੇ ਹੱਕ ਵਿੱਚ ਹਨ। ਸਰਬ ਪਾਰਟੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸੁਝਾਅ ਦਿੱਤਾ ਗਿਆ ਹੈ। ਇਸ 'ਤੇ ਸੋਮਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਚਰਚਾ ਕੀਤੀ ਜਾਵੇਗੀ।
ਸੀਐਮ ਭਗਵੰਤ ਮਾਨ ਨੇ ਕਿਹਾ- ਇੱਕ ਫ਼ਰਮਾਨ ਰਾਹੀਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਲਿਆ ਗਿਆ। ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ। ਸੋਮਵਾਰ ਦੁਪਹਿਰ 12 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਲਈ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤੁਸੀਂ ਪਿਆਰ ਨਾਲ ਪੰਜਾਬੀਆਂ ਦੀ ਜਾਨ ਲੈ ਸਕਦੇ ਹੋ ਪਰ ਪਾਣੀ ਲੈਣ ਦਾ ਇਹ ਤਰੀਕਾ ਸਹੀ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ,ਕਾਂਗਰਸ ਪਾਰਟੀ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇਪੀ , ਭਾਜਪਾ ਵੱਲੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿਧਾਇਕ ਅਵਤਾਰ ਸਿੰਘ ਕਰੀਮਪੁਰੀ ਆਦਿ ਹਾਜ਼ਰ ਸਨ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ 18 ਦਿਨਾਂ ਤੋਂ ਪੰਜਾਬ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਪਾਣੀ ਦੀ ਸਪਲਾਈ 8,500 ਕਿਊਸਿਕ ਤੋਂ ਘਟਾ ਕੇ 4,000 ਕਿਊਸਿਕ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੇ ਮਾਰਚ ਵਿੱਚ ਹੀ ਆਪਣਾ ਪਾਣੀ ਦਾ ਕੋਟਾ ਖਤਮ ਕਰ ਦਿੱਤਾ ਸੀ। ਉਹ ਮਾਨਵਤਾ ਦੇ ਆਧਾਰ 'ਤੇ 4 ਹਜ਼ਾਰ ਕਿਊਸਿਕ ਦੇ ਰਹੇ ਹਨ।