Farmers Protest ਹਰਿਆਣਾ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ, ਕਿਸਾਨਾਂ ਨੇ ਕਿਹਾ- ਇਹ ਆਖਰੀ ਜਿੱਤ ਨਹੀਂ...

Farmers Protest: ਹਰਿਆਣਾ ਦੇ ਕੁਰੂਕਸ਼ੇਤਰ 'ਚ ਦਿੱਲੀ-ਚੰਡੀਗੜ੍ਹ ਹਾਈਵੇਅ 'ਤੇ ਜਾਮ ਲਗਾ ਕੇ ਧਰਨੇ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ ਹਨ।

By  Amritpal Singh June 13th 2023 09:02 PM -- Updated: June 13th 2023 09:16 PM

Farmers Protest: ਹਰਿਆਣਾ ਦੇ ਕੁਰੂਕਸ਼ੇਤਰ 'ਚ ਦਿੱਲੀ-ਚੰਡੀਗੜ੍ਹ ਹਾਈਵੇਅ 'ਤੇ ਜਾਮ ਲਗਾ ਕੇ ਧਰਨੇ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ ਹਨ। ਕਿਸਾਨਾਂ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਨੇ ਅੱਜ ਸਾਡੀ ਮੰਗ ਮੰਨ ਲਈ ਹੈ। ਸਾਰੇ ਦੋਸਤਾਂ ਅਤੇ ਮੀਡੀਆ ਵਾਲਿਆਂ ਦਾ ਧੰਨਵਾਦ। ਅੱਜ ਸਾਬਤ ਕਰ ਦਿੱਤਾ ਕਿ ਏਕਤਾ ਵਿੱਚ ਤਾਕਤ ਹੁੰਦੀ ਹੈ। ਇਹ ਕੋਈ ਅੰਤਿਮ ਜਿੱਤ ਨਹੀਂ ਹੈ। ਅੰਤਿਮ ਜਿੱਤ ਤਾਂ ਹੀ ਹੋਵੇਗੀ ਜਦੋਂ ਸਰਕਾਰ ਪੂਰੇ ਦੇਸ਼ ਵਿੱਚ ਐਮਐਸਪੀ ਦੀ ਮੰਗ ਨੂੰ ਮੰਨ ਲਵੇਗੀ।





ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਇੱਕ ਹਫ਼ਤੇ ਤੋਂ ਸੰਘਰਸ਼ ਕੀਤਾ ਹੈ ਅਤੇ ਅੱਜ ਸਰਕਾਰ ਨੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਸਾਡੀ ਮੰਗ ਮੰਨ ਲਈ ਹੈ। ਦੂਜੇ ਪਾਸੇ ਕਿਸਾਨ ਆਗੂ ਕਰਮ ਸਿੰਘ ਮਥਾਣਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਖ ਮਸਲਾ ਅਜੇ ਵੀ ਹੱਲ ਨਹੀਂ ਹੋਇਆ ਪਰ ਸਰਕਾਰ ਨਾਲ ਸਾਡੀ ਮੀਟਿੰਗ ਸਫਲ ਰਹੀ। ਅਸੀਂ ਇੱਕ ਹਫ਼ਤੇ ਤੋਂ ਸੰਘਰਸ਼ ਕੀਤਾ ਹੈ ਅਤੇ ਅੱਜ ਸਰਕਾਰ ਨੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਸਾਡੀ ਮੰਗ ਮੰਨ ਲਈ ਹੈ।

ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂ ਸ਼ਰਮਾ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ। ਮੁੱਖ ਮੰਤਰੀ ਸੂਰਜਮੁਖੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਲਈ ਸਹਿਮਤ ਹੋ ਗਏ ਹਨ। ਕਿਸਾਨ ਸੂਰਜਮੁਖੀ ਦੇ ਬੀਜ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦੀ ਮੰਗ ਕਰ ਰਹੇ ਸਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਸੋਮਵਾਰ ਦੁਪਹਿਰ ਤੋਂ ਕੁਰੂਕਸ਼ੇਤਰ ਦੇ ਪਿੱਪਲੀ ਨੇੜੇ ਹਾਈਵੇਅ (NH-44) ਨੂੰ ਜਾਮ ਕਰ ਦਿੱਤਾ ਹੈ। ਇਹ ਹਾਈਵੇਅ ਦਿੱਲੀ ਨੂੰ ਚੰਡੀਗੜ੍ਹ ਅਤੇ ਕੁਝ ਹੋਰ ਮਾਰਗਾਂ ਨਾਲ ਜੋੜਦਾ ਹੈ।



Related Post