ਹੁਣ ਇਸ ਸੂਬੇ ’ਚ ਵਿਆਹ ਲਈ ਧਰਮ ਪਰਿਵਰਤਨ ਦੀ ਇਜਾਜ਼ਤ ਨਹੀਂ, ਹੋਵੇਗੀ ਜੇਲ੍ਹ

By  Aarti December 20th 2022 02:01 PM

Religious Conversion in Haryana:  ਰਾਜਪਾਲ ਨੇ ਹਰਿਆਣਾ 'ਚ ਵਿਆਹ ਲਈ ਧਰਮ ਪਰਿਵਰਤਨ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਕਾਨੂੰਨ ਨੂੰ ਹਰਿਆਣਾ ਵਿਧਾਨ ਸਭਾ ਦੀ ਮਨਜ਼ੂਰੀ ਤੋਂ ਬਾਅਦ ਰਾਜਪਾਲ ਨੂੰ ਭੇਜਿਆ ਗਿਆ ਸੀ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ’ਚ ਵਿਆਹ ਦੇ ਲਈ ਧਰਮ ਪਰਿਵਰਤਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਨਿਯਮ ਦਾ ਜੇਕਰ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 3 ਤੋਂ 10 ਸਾਲ ਤੱਕ ਦੀ ਜ਼ੇਲ੍ਹ ਹੋਵੇਗੀ। ਇਸ ਸਬੰਧੀ ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਹਰਿਆਣਾ ਵਿੱਚ ਜਬਰੀ ਧਰਮ ਪਰਿਵਰਤਨ ਦੇ 127 ਮਾਮਲੇ ਦਰਜ ਕੀਤੇ ਗਏ ਹਨ।

ਇਸ ਤੋਂ ਇਲਾਵਾ ਹਰਿਆਣਾ ਗੈਰਕਾਨੂੰਨੀ ਧਰਮ ਪਰਿਵਰਤਨ ਰੋਕਥਾਮ ਕਾਨੂੰਨ ਦੇ ਤਹਿਤ ਦੋਸ਼ੀ ਨੂੰ ਪੀੜਤਾ ਨੂੰ ਗੁਜਾਰਾ ਭੱਤਾ ਵੀ ਦੇਣਾ ਹੋਵੇਗਾ। ਇਸ ਦੇ ਨਾਲ ਹੀ ਧਰਮ ਪਰਿਵਰਤਨ ਤੋਂ ਬਾਅਦ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਰੱਖ-ਰਖਾਅ ਦੀ ਰਕਮ ਅਦਾ ਕਰਨੀ ਪਵੇਗੀ।

ਇਹ ਵੀ ਪੜੋ: ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਉਠਾਈ ਮੰਗ

Related Post